Site icon TheUnmute.com

ਪੰਜਾਬ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ

Vijay Singla

ਚੰਡੀਗ੍ਹੜ 24 ਮਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਵਿਜੇ ਸਿੰਗਲਾ ਨੂੰ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਤਹਿਤ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਹੈ। ਇਸਦੇ ਨਾਲ ਹੀ ਸਰਕਾਰ ਵਲੋਂ ਵਿਜੇ ਸਿੰਗਲਾ ਦੇ ਖਿਲਾਫ ਪੁਲਿਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ | ਉਨ੍ਹਾਂ ਕਿਹਾ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ | ਜਿਕਰਯੋਗ ਹੈ ਕਿ ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

Exit mobile version