July 2, 2024 9:33 pm
Punjab government

ਪੰਜਾਬ ਸਰਕਾਰ ਨੇ ਲੁਧਿਆਣਾ ਦੇ ਸਬ ਰਜਿਸਟਰਾਰ (ਤਹਿਸੀਲਦਾਰ) ਨੂੰ ਕੀਤਾ ਮੁਅੱਤਲ

ਚੰਡੀਗੜ੍ਹ 31 ਮਈ 2022: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮਾਲ ਵਿਭਾਗ ਵਲੋਂ ਲੁਧਿਆਣਾ (ਪੂਰਬੀ) ਦਾ ਸਬ ਰਜਿਸਟਰਾਰ (ਤਹਿਸੀਲਦਾਰ) ਜੀਵਨ ਕੁਮਾਰ ਗਰਗ ਨੂੰ ਐਨ. ਓ. ਸੀਓ ਤੋਂ ਬਗ਼ੈਰ ਵਸੀਕੇ ਤਸਦੀਕ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) (ਏ) ਅਧੀਨ ਤੁਰੰਤ ਪ੍ਰਭਾਵ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਰਾਏਕੋਟ ਨੂੰ ਸਬ ਰਜਿਸਟਰਾਰ (ਤਹਿਸੀਲਦਾਰ) (ਪੂਰਬੀ) ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ।