ਚੰਡੀਗੜ੍ਹ 01 ਜੂਨ 2022: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਹੁਕਮਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ, (ਕੋਡ ਨੰਬਰ :108296) ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਜਿਕਰਯੋਗ ਇਹ ਕਿ ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1, ਪਟਿਆਲਾ ਵਿਖੇ ਤਾਇਨਾਤ ਸੀ। ਇਸ ਦੌਰਾਨ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ.(PSPCL) , ਲੁਧਿਆਣਾ , ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।
ਮਈ 24, 2025 9:15 ਬਾਃ ਦੁਃ