8 ਦਸੰਬਰ 2024: ਮਾਨ ਸਰਕਾਰ (maan goverment) ਹਰ ਦਿਨ ਕੋਈ ਨਾ ਕੋਈ ਨਵਾਂ ਉਪਰਾਲਾ ਕਰਦੀ ਹੀ ਰਹਿੰਦੀ ਹੈ, ਦੱਸ ਦੇਈਏ ਕਿ ਉਥੇ ਹੀ ਸੂਬਾ ਸਰਕਾਰ(state government)ਧੀਆਂ ਲਈ ਅਹਿਮ ਕਦਮ ਚੁੱਕਣ ਜਾ ਰਹੀ ਹੈ, ਵਿਦੇਸ਼ ਗਈਆਂ ਧੀਆਂ (daughters) ਦੇ ਮਾਪਿਆਂ ਨੂੰ ਹੁਣ ਘਬਰਾਉਣ ਦੀ ਜਰੂਰਤ ਨਹੀਂ ਹੈ, ਦੱਸ ਦੇਈਏ ਕਿ ਸਟੱਡੀ ਵੀਜ਼ਾ, ਵਰਕ ਪਰਮਿਟ ਜਾਂ ਵਿਦੇਸ਼ ਵਿੱਚ ਸੈਟਲ ਹੋਣ ਵਾਲੀਆਂ (settle abroad on study visas, work permits or abroad) ਪੰਜਾਬ ਦੀਆਂ ਧੀਆਂ ਦੀ ਸੁਰੱਖਿਆ ਲਈ ਮਾਨ ਸਰਕਾਰ ਇੱਕ ਨਵੀਂ ਸਕੀਮ ‘ਤੇ ਕੰਮ ਕਰ ਰਹੀ ਹੈ।
ਵਿਦੇਸ਼ਾਂ ‘ਚ ਰਹਿ ਰਹੀਆਂ ਧੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੁਣ ਉਨ੍ਹਾਂ ਦਾ ਪੂਰਾ ਡਾਟਾ ਪੰਜਾਬ ਪੁਲਿਸ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਹੋਵੇਗਾ। ਵਿਦੇਸ਼ ਦੇ ਵਿੱਚ ਬੈਠਿਆ ਧੀਆਂ ਦੀ ਮਦਦ ਲਈ ਮਦਦ ਕੇਂਦਰ ਬਣਾਏ ਜਾਣਗੇ। ਸਰਕਾਰ ਉਨ੍ਹਾਂ ਦਾ ਹਾਲ-ਚਾਲ ਪੁੱਛਣ ਅਤੇ ਫੀਡਬੈਕ ਲੈਣ ਲਈ ਸਮੇਂ-ਸਮੇਂ ‘ਤੇ ਉਨ੍ਹਾਂ ਨਾਲ ਸੰਪਰਕ ਕਰੇਗੀ, ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ ਹੈ|
ਓਮਾਨ ਵਿੱਚ ਫਸੀਆਂ ਔਰਤਾਂ ਨੂੰ ਕੱਢਿਆ ਬਾਹਰ
ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਬਰਤਾਨੀਆ ਅਤੇ ਪੱਛਮੀ ਯੂਰਪ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਰਹਿੰਦੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਦੀਆਂ 38 ਔਰਤਾਂ ਓਮਾਨ ਵਿੱਚ ਫਸੀਆਂ ਸਨ, ਜਿਨ੍ਹਾਂ ਨੂੰ ਮਨੁੱਖੀ ਤਸਕਰੀ ਦੇ ਰਸਤੇ ਇੱਥੇ ਲਿਆਂਦਾ ਗਿਆ ਸੀ। ਇਨ੍ਹਾਂ ਔਰਤਾਂ ਨੂੰ ਦੇਸ਼ ਵਾਪਸ ਲਿਆਉਣ ਲਈ ਸਖ਼ਤ ਮਿਹਨਤ ਕਰਨੀ ਪਈ।
ਸਾਲ 2025 ਤੱਕ ਲਾਗੂ
ਉਥੇ ਹੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਨਵੀਂ ਨੀਤੀ ‘ਤੇ ਕੰਮ ਚੱਲ ਰਿਹਾ ਹੈ, ਜਿਸ ਨੂੰ ਨਵੇਂ ਸਾਲ 2025 ਤੱਕ ਲਾਗੂ ਕਰ ਦਿੱਤਾ ਜਾਵੇਗਾ | ਨਵੀਂ ਨੀਤੀ ਤਹਿਤ ਔਰਤਾਂ ਦੀ ਸੁਰੱਖਿਆ ਲਈ ਮਦਦ ਕੇਂਦਰ ਤੱਕ ਵੀ ਬਣਾਏ ਜਾਣਗੇ ਤਾਂ ਜੋ ਲੋੜ ਪੈਣ ‘ਤੇ ਜੇਕਰ ਉਹ ਆਪਣੇ ਪਰਿਵਾਰ ਦੀ ਮਦਦ ਨਹੀਂ ਲੈ ਸਕਦੀਆਂ ਤਾਂ ਉਹ ਇਨ੍ਹਾਂ ਮਦਦ ਕੇਂਦਰਾਂ ਨਾਲ ਸੰਪਰਕ ਕਰਕੇ ਮਦਦ ਲੈ ਸਕਦੀਆਂ ਹਨ। ਸਰਕਾਰ ਕੋਲ ਵਿਦੇਸ਼ਾਂ ਵਿੱਚ ਰਹਿ ਰਹੀਆਂ ਔਰਤਾਂ ਦਾ ਪੂਰਾ ਰਿਕਾਰਡ ਹੋਵੇਗਾ, ਤਾਂ ਜੋ ਕਿਸੇ ਵੀ ਮਾੜੀ ਸਥਿਤੀ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਬਣਾਏ ਜਾਣਗੇ ਕੰਟਰੋਲ ਰੂਮ
ਸਰਕਾਰ ਪੁਲਿਸ ਦੀ ਮਦਦ ਨਾਲ ਕੰਟਰੋਲ ਰੂਮ ਵੀ ਬਣਾਏਗੀ। ਇਸ ਨਾਲ ਨਾ ਸਿਰਫ਼ ਵਿਦੇਸ਼ਾਂ ‘ਚ ਰਹਿ ਰਹੀਆਂ ਔਰਤਾਂ ਦੀ ਸੁਰੱਖਿਆ ‘ਤੇ ਨਜ਼ਰ ਰੱਖੀ ਜਾ ਸਕੇਗੀ, ਸਗੋਂ ਸਰਕਾਰ ਸਟੱਡੀ ਵੀਜ਼ਾ, ਵਰਕ ਪਰਮਿਟ ਜਾਂ ਸਪਾਊਸ ਵੀਜ਼ੇ ‘ਤੇ ਵਿਦੇਸ਼ ਜਾਣ ਵਾਲੀਆਂ ਧੀਆਂ ਦਾ ਰਿਕਾਰਡ ਵੀ ਰੱਖ ਸਕੇਗੀ। ਨਵੀਂ ਨੀਤੀ ਤੋਂ ਬਾਅਦ ਪੰਜਾਬ ਭਰ ਦੇ ਸਾਰੇ ਇਮੀਗ੍ਰੇਸ਼ਨ ਦਫ਼ਤਰਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਵਿਦੇਸ਼ ਜਾਣ ਵਾਲੀਆਂ ਔਰਤਾਂ ਦੀ ਸੁਰੱਖਿਆ ਲਈ ਇੱਕ ਅੰਤਰਰਾਸ਼ਟਰੀ ਹੈਲਪਲਾਈਨ ਨੰਬਰ ਵੀ ਉਪਲਬਧ ਕਰਵਾਇਆ ਜਾਵੇਗਾ, ਜਿਸ ਨੂੰ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ।
READ MORE: Punjab Goverment: ਘਰ ਬੈਠੇ ਹੀ ਹੁਣ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ