ਚੰਡੀਗੜ੍ਹ 02 ਜੁਲਾਈ 2022: ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਟਵੀਟਰ ‘ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਸੀ, ਸਾਡੀ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦੇਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਬੰਧ ‘ਚ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ |
— Bhagwant Mann (@BhagwantMann) July 2, 2022