ਚੰਡੀਗੜ੍ਹ 30 ਮਈ 2022: ਬੀਤੇ ਕੱਲ੍ਹ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਜਿਹੜੀਆਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ‘ਤੇ ਸੀਐਮ ਭਗਵੰਤ ਮਾਨ ਨੇ ਸਹਿਮਤੀ ਪ੍ਰਗਟ ਕੀਤੀ ਹੈ। ਇਸ ਸੰਬੰਧ ਵਿੱਚ ਮੁੱਖ ਮੰਤਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਹਾਈਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇਗਾ । ਇਸ ਦੇ ਨਾਲ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਵਾਲੀ ਜਾਣਕਾਰੀ ਨੂੰ ਜਨਤਕ ਕਰਨ ਵਾਲੇ ਅਧਿਕਾਰੀਆਂ ਅਤੇ ਰੀਵਿਊ ਕਰਨ ਵਾਲੇ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀ ਐੱਮ ਮਾਨ ਨੇ ਡੀਜੀਪੀ ਪੰਜਾਬ ਤੋਂ ਬੀਤੇ ਕੱਲ੍ਹ ਦਿੱਤੇ ਗਏ ਗੈਂਗਵਾਰ ਦੇ ਬਿਆਨ ਨੂੰ ਲੈ ਕੇ ਵੀ ਸਪਸ਼ਟੀਕਰਨ ਮੰਗਿਆ ਹੈ।
ਨਵੰਬਰ 23, 2024 5:29 ਪੂਃ ਦੁਃ