Lance Naik Jasbir Singh

ਅਨੰਤਨਾਗ ‘ਚ ਸ਼ਹੀਦ ਹੋਏ ਜਸਬੀਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ 31 ਦਸੰਬਰ 2021: ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਲਾਂਸ ਨਾਇਕ ਜਸਬੀਰ ਸਿੰਘ (Jasbir Singh) ਦੇ ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਸ਼ਮੀਰ ‘ਚ ਜਸਬੀਰ ਸਿੰਘ (Jasbir Singh) ਦੀ ਸ਼ਹੀਦੀ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਸਬੀਰ ਸਿੰਘ (Jasbir Singh) ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਦੇ ਸਰਵਉੱਚ ਫਰਜ਼ ਲਈ ਪ੍ਰੇਰਨਾ ਸਰੋਤ ਹੋਵੇਗੀ।

ਲਾਂਸ ਨਾਇਕ ਜਸਬੀਰ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵੇਨੀਪੁਈ ਦਾ ਵਸਨੀਕ ਸੀ। ਸ਼ਹੀਦ ਦੇ ਪਰਿਵਾਰ ਵਿੱਚ ਉਸ ਦੇ ਮਾਤਾ-ਪਿਤਾ, ਭੈਣ-ਭਰਾ ਸ਼ਾਮਲ ਹਨ। ਧਿਆਨ ਯੋਗ ਹੈ ਕਿ 19 ਰਾਸ਼ਟਰੀ ਰਾਈਫਲਜ਼ ਦੇ ਲਾਂਸ ਨਾਇਕ ਜਸਬੀਰ ਸਿੰਘ ਦੀ ਬੀਤੇ ਦਿਨ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ।

Scroll to Top