Sri Muktsar Sahib news

Punjab : ਵਿਆਹ ਕਰਵਾਉਣ ਲਈ ਪੰਜਾਬ ਆ ਰਹੇ ਲਾੜੇ ਦੀ ਅਮਰੀਕਾ ‘ਚ ਮੌ.ਤ

2 ਅਕਤੂਬਰ 2024: ਵਿਆਹ ਦੀਆਂ ਖੁਸ਼ੀਆਂ ਵਿਚਾਲੇ ਲਾੜੇ ਦੀ ਅਚਾਨਕ ਮੌਤ ਹੋ ਜਾਣ ‘ਤੇ ਸੋਗ ਦੀ ਲਹਿਰ ਦੌੜ ਗਈ। ਦਰਅਸਲ, ਪੰਜਾਬ ਦੇ ਕਪੂਰਥਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਣੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (32) ਪੁੱਤਰ ਗੁਰਦੇਵ ਸਿੰਘ ਵਾਸੀ ਕਪੂਰਥਲਾ ਪਿੰਡ ਕੂਕਾ ਤੱਲਣਵਾੜੀ ਵਜੋਂ ਹੋਈ ਹੈ।

 

ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਉਸ ਦਾ ਭਤੀਜਾ 6 ਮਹੀਨਿਆਂ ਤੋਂ ਪੰਜਾਬ ਤੋਂ ਕੈਲੀਫੋਰਨੀਆ ਅਮਰੀਕਾ ਗਿਆ ਹੋਇਆ ਸੀ। ਪੰਜਾਬ ‘ਚ 18 ਅਕਤੂਬਰ ਨੂੰ ਉਸ ਦਾ ਵਿਆਹ ਸੀ, ਪੂਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕਰ ਰਿਹਾ ਹੈ। ਗੁਰਜੀਤ ਨੇ ਵੀ ਆਪਣੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਸਨ ਤੇ ਉਸ ਦੀ ਫਲਾਈਟ ਸੀ। ਜਿਵੇਂ ਹੀ ਉਹ ਆਪਣੇ ਦੋਸਤਾਂ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦੁਖੀ ਹੈ। ਗੁਰਜੀਤ ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।

ਵਿਦੇਸ਼

Scroll to Top