Site icon TheUnmute.com

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ

Sumedh Saini

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ (Sumedh Singh) ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ‘ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਦੀ ਅਪੀਲ ਸਵੀਕਾਰ ਕਰਦਿਆਂ ਉਨ੍ਹਾਂ ‘ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ, 2020 ਨੂੰ ਦਰਜ ਮਾਮਲੇ ‘ਚ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਹੈ।

ਜਿਕਰਯੋਗ ਹੈ ਕਿ ਨਵੀਂ ਐੱਸ. ਆਈ. ਟੀ. ਦੀ ਕਮਾਨ ਏ. ਡੀ. ਜੀ. ਪੀ. ਐੱਸ. ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ। ਸੈਣੀ ਦੀ ਲਾਕਅੱਪ ‘ਚ ਰਹਿੰਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ ‘ਚ ਦਰਜ ਐੱਫ. ਆਈ. ਆਰ. ‘ਚ ਜੇਕਰ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ‘ਚ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਹਫ਼ਤੇ ਦਾ ਨੋਟਿਸ ਦੇਣਾ ਹੋਵੇਗਾ ਅਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ. ਆਈ. ਟੀ. ਹੀ ਕਰੇਗੀ। ਐੱਸ. ਆਈ. ਟੀ. ਨੂੰ ਐੱਫ. ਆਈ. ਆਰ. ਨੰਬਰ 11 ‘ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਪਵੇਗਾ।

Exit mobile version