Site icon TheUnmute.com

ਪੰਜਾਬ-ਹਰਿਆਣਾ-ਹਿਮਾਚਲ ਵਿਧਾਨ ਸਭਾ ਸਪੀਕਰਾਂ ਦੀ ਮੀਟਿੰਗ: ਮੁੰਬਈ ‘ਚ ਹੋਣ ਵਾਲੇ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ ਨੂੰ ਦੱਸਿਆ ਇਤਿਹਾਸਕ

National Legislators Conference

ਚੰਡੀਗੜ੍ਹ, 11 ਮਈ 2023: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ 15 ਤੋਂ 17 ਜੂਨ ਤੱਕ ਮੁੰਬਈ ਵਿੱਚ ਹੋਣ ਵਾਲੇ ਰਾਸ਼ਟਰੀ ਵਿਧਾਇਕ ਸੰਮਲੇਨ (National Legislators Conference) ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗਿਆਨ ਚੰਦ ਗੁਪਤਾ ਅਤੇ ਕੁਲਦੀਪ ਸਿੰਘ ਪਠਾਨੀਆ, ਰਾਸ਼ਟਰੀ ਵਿਧਾਇਕ ਸੰਮੇਲਨ ਦੇ ਕਨਵੀਨਰ ਰਾਹੁਲ ਵੀ.ਕਰੜ ਨੇ ਹਰਿਆਣਾ ਨਿਵਾਸ ’ਤੇ ਮੀਟਿੰਗ ਕੀਤੀ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਕਿਹਾ ਕਿ ਇਹ ਇਤਿਹਾਸਕ ਪ੍ਰੋਗਰਾਮ ਹੈ। ਇਸ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹਨ, ਭਾਵੇਂ ਸਰਕਾਰ ਵੱਖ-ਵੱਖ ਸਿਆਸੀ ਪਾਰਟੀਆਂ ਦੀ ਹੋਵੇ ਪਰ ਇਹ ਪ੍ਰੋਗਰਾਮ ਦੇਸ਼ ਦੇ ਸੰਵਿਧਾਨ ਅਤੇ ਅਖੰਡਤਾ ‘ਤੇ ਹੋਵੇਗਾ। ਇਸ ਵਿੱਚ ਭਾਗ ਲੈਣ ਲਈ 30 ਮਈ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਹੁਣ ਤੱਕ 2 ਹਜ਼ਾਰ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਦੇਸ਼ ਭਰ ਤੋਂ ਭਾਗ ਲੈਣ ਵਾਲੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਵਿਚਾਲੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਸਮੇਤ ਹੋਰ ਪਹਿਲੂਆਂ ‘ਤੇ ਚਰਚਾ ਹੋਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਕਿਹਾ ਕਿ ਲੋਕਤੰਤਰ ਸਬੰਧੀ ਇਸ ਪ੍ਰੋਗਰਾਮ ਨੂੰ ਸੁਪਨੇ ਵਜੋਂ ਦੇਖਿਆ ਜਾ ਰਿਹਾ ਹੈ। ਦੇਸ਼ ਭਰ ਤੋਂ ਵਿਧਾਇਕਾਂ/ਨੇਤਾਵਾਂ ਦਾ ਇੰਨੇ ਵੱਡੇ ਪੱਧਰ ‘ਤੇ ਇਕੱਠ ਹੋਣਾ ਬਹੁਤ ਵੱਡੀ ਗੱਲ ਹੈ। ਲੋਕਾਂ ਵਿੱਚ ਇਹ ਧਾਰਨਾ ਹੈ ਕਿ ਰਾਜਨੀਤੀ ਵਿੱਚ ਆਉਣ ਵਾਲੇ ਲੋਕਾਂ ਨੂੰ ਗਲਤ ਸਮਝਿਆ ਜਾਂਦਾ ਹੈ। ਨੌਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਪਰ ਹੁਣ ਉਨ੍ਹਾਂ ਲਈ ਜਾਣਕਾਰੀ ਹਾਸਲ ਕਰਨ ਦਾ ਇਹ ਵਧੀਆ ਮੌਕਾ ਹੈ।

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਨਫਰੰਸਾਂ ਹੁੰਦੀਆਂ ਰਹੀਆਂ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਕੌਮੀ ਪੱਧਰ ‘ਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਆਪਣੇ ਵਿਚਾਰ ਪੇਸ਼ ਕਰਨਗੇ। ਸਮਾਗਮ ਦੌਰਾਨ ਸਮਾਜਿਕ ਢਾਂਚੇ ਅਤੇ ਜਮਹੂਰੀਅਤ ਨੂੰ ਮਜ਼ਬੂਤ ​​ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਰਾਜਨੀਤੀ ‘ਤੇ ਸ਼ੁਰੂ ਕੀਤੇ ਵਿਸ਼ੇਸ਼ ਸਕੂਲ ਨੂੰ ਵੀ ਬਹੁਤ ਖਾਸ ਦੱਸਿਆ।

Exit mobile version