Sarabjit Singh Jhinjar

ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ: ਸਰਬਜੀਤ ਸਿੰਘ ਝਿੰਜਰ

ਸ੍ਰੀ ਮੁਕਤਸਰ ਸਾਹਿਬ, 04 ਅਗਸਤ 2023: ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਪੰਜਾਬ ਯੂਥ ਮਿਲਣੀ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ (Sarabjit Singh Jhinjar) ਵਿਸ਼ੇਸ਼ ਤੌਰ ‘ਤੇ ਪਹੁੰਚੇ । ਸਮਾਗਮ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵੀ ਸ਼ਿਰਕਤ ਕੀਤੀ।

ਆਪਣੇ ਸੰਬੋਧਨ ਦੌਰਾਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਲਈ ਲੜਣ ਵਾਲੀ ਪਾਰਟੀ ਹੈ ਅਤੇ ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ | ਅੱਜ ਵੀ ਪੰਜਾਬ ਆਪਣੇ ਹਿੱਤਾਂ ਲਈ ਲੜ੍ਹ ਰਿਹਾ ਹੈ, ਇਸ ਲਈ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਬਣਾ ਕੇ ਪ੍ਰਚਾਰ ਕਰਦੀਆਂ ਹਨ ਕਿ ਪੰਜਾਬ ਦੇ ਹਿੱਤਾਂ ਲਈ ਗੱਲ ਕਰਨ ਵਾਲੀ ਕੋਈ ਪਾਰਟੀ ਨਾ ਰਹੇ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪਹੁੰਚੇ।

Scroll to Top