Site icon TheUnmute.com

ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

16th Finance Commission

ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ 2024: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ (16th Finance Commission) ਸਾਹਮਣੇ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਰੱਖੀ ਹੈ ਤਾਂ ਜੋ ਪੰਜਾਬ ਦੇ ਬਾਹਰਲੇ ਸੂਬਿਆਂ ‘ਚ ਪੂੰਜੀ ਦੇ ਪਲਾਇਨ ਨੂੰ ਰੋਕਿਆ ਜਾ ਸਕੇ | ਇਸਦੇ ਨਾਲ ਹੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਕੀਤਾ ਜਾ ਸਕੇ |

ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਪੰਜਾਬ ‘ਚ ਉਦਯੋਗਿਕ ਖੇਤਰ ਤੇਜ਼ੀ ਨਾਲ ਵਿਕਾਸ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਮੰਗ ‘ਤੇ ਜ਼ੋਰ ਦਿੱਤਾ ਹੈ |

ਅੰਮ੍ਰਿਤਸਰ ‘ਚ ਅਟਾਰੀ-ਵਾਹਗਾ ਬਾਰਡਰ ‘ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸਦੇ ਨਾਲ ਹੀ ਅਟਾਰੀ-ਵਾਹਗਾ ਬਾਰਡਰ ਨੂੰ ਵਪਾਰ ਲਈ ਖੋਲ੍ਹਣ ਅਤੇ ਸਾਲਾਨਾ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸਦੇ ਨਾਲ ਹੀ ਬਾਸਮਤੀ ਚੌਲਾਂ ਦੀ ਬਰਾਮਦ ਨੂੰ ਵਧਾਉਣ ‘ਤੇ ਜ਼ੋਰ ਦਿੱਤਾ ਹੈ।

ਪੰਜਾਬ ਨੇ ਵਿੱਤ ਕਮਿਸ਼ਨ (16th Finance Commission) ਕੋਲ ਸਰਹੱਦੀ ਜ਼ਿਲ੍ਹਿਆਂ ‘ਚ ਲੌਜਿਸਟਿਕਸ ਦੀ ਉੱਚ ਲਾਗਤ ਨੂੰ ਪੂਰਾ ਕਰਨ ਲਈ ਮਾਲ ਭਾੜੇ ਦੀ ਸਬਸਿਡੀ ਦੀ ਮੰਗ ਕੀਤੀ ਹੈ | ਇਸਦੇ ਨਾਲ ਹੀ ਪੰਜਾਬ ਨੂੰ ਸਮੇਂ ਸਿਰ ਡਿਲੀਵਰੀ ਲਈ ਬੰਦਰਗਾਹਾਂ ‘ਤੇ ਮਜ਼ਬੂਤ ਢਾਂਚੇ ਨੂੰ ਯਕੀਨੀ ਬਣਾਉਣਾ , ਹਰ ਸ਼ਹਿਰ ‘ਚ ESI ਹਸਪਤਾਲ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਨੂੰ ਗ੍ਰਾਂਟਾਂ, MSME ਲਈ ਕੌਮੀ ਪੱਧਰ ਦੇ ਫੰਡ, ਹਵਾਈ ਅੱਡਿਆਂ ‘ਤੇ ਕੋਲਡ ਚੈਂਬਰ, ਫਸਲੀ ਵਿਭਿੰਨਤਾ, ਜਲ ਸਰੋਤਾਂ ਅਤੇ ਸੈਰ-ਸਪਾਟੇ ਸਬੰਧੀ ਮੰਗਾਂ ਵੀ ਰੱਖੀਆਂ ਹਨ ।

 

Exit mobile version