Site icon TheUnmute.com

Medical: ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

Medical institutions

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ (Medical institutions) ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬੱਧ ਇੰਟਰਨਸ਼ਿਪ ਸਲਾਟ ਯਕੀਨੀ ਕਰਵਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ (Medical institutions) ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (NMC) ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Exit mobile version