Municipal council elections

Punjab: ਪੰਜਾਬ ਦੀਆਂ ਨਗਰ ਕੌਂਸਲਾਂ ਦੀਆਂ ਚੋਣਾਂ ‘ਚ ਦੇਰੀ ਮਾਮਲੇ ‘ਚ ਹਾਈ ਕੋਰਟ ‘ਚ ਸੁਣਵਾਈ

ਚੰਡੀਗੜ੍ਹ, 25 ਜੁਲਾਈ 2024: ਪੰਜਾਬ ਦੀਆਂ ਨਗਰ ਕੌਂਸਲਾਂ (Municipal council elections) ਦੀਆਂ ਚੋਣਾਂ ‘ਚ ਦੇਰੀ ਦੇ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਵੇਗੀ | ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਆਪਣਾ ਪੱਖ ਪੇਸ਼ ਕਰੇਗੀ | ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਇਸ ਸਬੰਧ ‘ਚ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਸੀ।

ਇਸ ਮਾਮਲੇ ‘ਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਪੂਰਾ ਹੋ ਚੁੱਕਾ ਹੈ। ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਪਰ ਸੂਬਾ ਸਰਕਾਰ ਵੱਲੋਂ ਇਨ੍ਹਾਂ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਕਾਰਨ ਇਨ੍ਹਾਂ ਨਗਰ ਕੌਂਸਲਾਂ ‘ਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।

Scroll to Top