ਪੀਐੱਮ ਮੋਦੀ ਦੇ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਪੰਜਾਬ – ਹਰਿਆਣਾ ਹਾਈ ਕੋਰਟ ਸੁਰੱਖਿਅਤ ਰੱਖੇ ਰਿਕਾਰਡ : SC

Chandigarh Mayor election

ਚੰਡੀਗੜ੍ਹ 7 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi)ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਸੁਪਰੀਮ ਕੋਰਟ(Supreme Court) ਨੇ ਹੁਕਮ ਦਿੱਤਾ ਕਿ ਸਾਰਾ ਰਿਕਾਰਡ ਰਜਿਸਟਰਾਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਕੋਲ ਰੱਖਿਆ ਜਾਵੇ। ਇਸ ਦੇ ਨਾਲ ਹੀ ਹੁਣ ਐਨਆਈਏ (NIA) ਵੀ ਜਾਂਚ ਵਿੱਚ ਸ਼ਾਮਲ ਹੋਵੇਗੀ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।

ਪੀਐੱਮ ਮੋਦੀ (PM Modi) ਸੁਰੱਖਿਆ ਮਾਮਲੇ ‘ਤੇ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਟੀਸ਼ਨਰ ਮਨਿੰਦਰ ਸਿੰਘ ਨੇ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਕਾਨੂੰਨ ਵਿਵਸਥਾ ਦਾ ਨਹੀਂ, ਸਗੋਂ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਐਕਟ ਦਾ ਹੈ। ਮਨਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਚਾਹੁਣ ‘ਤੇ ਵੀ ਉਨ੍ਹਾਂ ਦੀ ਸੁਰੱਖਿਆ ਨਹੀਂ ਹਟਾ ਸਕਦੇ, ਪਟੀਸ਼ਨਕਰਤਾ ਨੇ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ।

ਪਟੀਸ਼ਨਕਰਤਾ ਦੀ ਤਰਫੋਂ ਅੱਗੇ ਕਿਹਾ ਗਿਆ ਸੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ, ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਐਨਆਈਏ ਦੀ ਮਦਦ ਨਾਲ ਡੀਐਮ ਨੂੰ ਜ਼ਬਤ ਕਰਨ ਦੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤ ਹਾਸਲ ਕਰਨ ਤੋਂ ਬਾਅਦ ਹੀ ਜਾਂਚ ਹੋਣੀ ਚਾਹੀਦੀ ਹੈ। ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਜਾਂਚ ਉਸ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।