ਜਨਤਕ ਛੁੱਟੀ

Punjab Holiday: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਸ ਦਿਨ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਫਰਵਰੀ 2025: ਪੰਜਾਬ ਸਰਕਾਰ ਵੱਲੋਂ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 26 ਫਰਵਰੀ, ਬੁੱਧਵਾਰ ਨੂੰ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਵਪਾਰਕ ਇਕਾਈਆਂ ‘ਚ ਛੁੱਟੀ ਰਹੇਗੀ।

ਇਸ ਵਾਰ ਮਹਾਂਸ਼ਿਵਰਾਤਰੀ ਦਾ ਤਿਉਹਾਰ 26 ਫਰਵਰੀ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ ਅਤੇ ਪੂਰਾ ਦਿਨ ਵਰਤ ਰੱਖਦੇ ਹਨ। ਇਸ ਦਿਨ, ਮੰਦਰਾਂ ਅਤੇ ਹੋਰ ਥਾਵਾਂ ‘ਤੇ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਪੰਜਾਬ ‘ਚ ਰਹਿਣ ਵਾਲੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ, ਸੂਬਾ ਸਰਕਾਰ ਨੇ 26 ਫਰਵਰੀ, ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ।

Read More: Complete Punjab Holidays List: ਜਨਤਕ ਛੁੱਟੀ ਪੰਜਾਬ 2025 ਸੰਬੰਧੀ ਪੜ੍ਹੋ ਪੂਰੇ ਵੇਰਵੇ

Scroll to Top