Site icon TheUnmute.com

Punjab: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਅਹਿਮ ਨਿਯੁਕਤੀਆਂ

Election Commission

ਚੰਡੀਗੜ੍ਹ, 26 ਅਕਤੂਬਰ 2024: (Punjab by-elections)ਪੰਜਾਬ ਦੀਆਂ ਚਾਰ ਵਿਧਾਨ (Punjab Vidhan Sabha) ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ | ਬੀਤੇ ਦਿਨ ਇਨ੍ਹਾਂ ਸੀਟਾਂ ‘ਤੇ ਨਾਮਜ਼ਦਗੀਆਂ ਦਾ ਆਖਰੀ ਦਿਨ ਸੀ | ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ (Punjab Election Commission) ਨੇ ਜਨਰਲ ਆਬਜ਼ਰਵਰ, ਪੁਲਿਸ ਆਬਜ਼ਰਵਰ ਅਤੇ ਖਰਚਾ ਨਿਗਰਾਨ ਦੀ ਨਿਯੁਕਤੀ ਕੀਤੀ ਹੈ | ਇਹ ਅਧਿਕਾਰੀਆਂ ‘ਤੇ ਪੰਜਾਬ ਜ਼ਿਮਨੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਇਨ੍ਹਾਂ ਨਿਯੁਕਤੀਆਂ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਈਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਗੀਚਾ (ਮੋਬਾਈਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਈਲ ਨੰਬਰ 9442222502) ਨੂੰ ਹਲਕਾ ਬਰਨਾਲਾ ਲਈ ਜਨਰਲ ਸੁਪਰਵਾਈਜ਼ਰ ਅਤੇ ਨਵੀਨ ਐਸ.ਐਲ. (ਮੋਬਾਈਲ ਨੰਬਰ 8680582921) ਨੂੰ ਜਨਰਲ ਸੁਪਰਵਾਈਜ਼ਰ ਨਿਯੁਕਤ ਕੀਤਾ ਹੈ।

ਇਸਦੇ ਨਾਲ ਹੀ ਕਮਿਸ਼ਨ (Punjab Election Commission) ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਈਲ ਨੰ: 8360616324) ਅਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਈਲ ਨੰ: 8331098205) ਨੂੰ ਪੁਲਿਸ ਨਿਗਰਾਨ ਨਿਯੁਕਤ ਕੀਤਾ ਹੈ |

ਇਸ ਦੇ ਨਾਲ ਹੀ ਹਲਕਾ ਡੇਰਾ ਬਾਬਾ ਨਾਨਕ ਲਈ ਪਚਿਯੱਪਨ ਪੀ. (ਮੋਬਾਈਲ ਨੰ: 7588182426), ਚੱਬੇਵਾਲ ਲਈ ਨਿਸ਼ਾਂਤ ਕੁਮਾਰ (ਮੋਬਾਈਲ ਨੰ: 8800434074), ਗਿੱਦੜਬਾਹਾ ਲਈ ਦੀਪਤੀ ਸਚਦੇਵਾ (ਮੋਬਾਈਲ ਨੰ: 9794830111) ਅਤੇ ਪਿੰਡ ਬਰਨਾਲਾ ਲਈ ਜੋਸਫ ਗੌਡਾ ਪਾਟਿਲ (ਮੋਬਾਈਲ ਨੰ: 9000511327) ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਇਨ੍ਹਾਂ ਸਾਰੇ ਅਬਜ਼ਰਵਰਾਂ ਦੀ ਜ਼ਿੰਮੇਵਾਰੀ ਹੈ।

ਜਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ 2024 (ਸੋਮਵਾਰ) ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ 2024 (ਬੁੱਧਵਾਰ) ਤੈਅ ਕੀਤੀ ਹੈ। ਇਸਦੇ ਨਾਲ ਹੀ ਜ਼ਿਮਨੀ ਚੋਣ 25 ਨੰਵਬਰ ਨੂੰ ਮੁਕੰਮਲ ਹੋਵੇਗੀ | ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਪੰਜਾਬ ਦੀਆਂ 4 ਵਿਧਾਨ ਸਭਾ (Punjab Vidhan Sabha) ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ ।

Exit mobile version