Site icon TheUnmute.com

ਕੇਂਦਰੀ ਬਜਟ ‘ਚ ਪੰਜਾਬ ਦਾ ਬਿਲਕੁਲ ਵੀ ਜ਼ਿਕਰ ਨਹੀਂ, ਸੂਬੇ ਨਾਲ ਵਿਤਕਰਾ ਕਿਉਂ: MP ਮੀਤ ਹੇਅਰ

MP Meet Hayer

ਚੰਡੀਗੜ੍ਹ, 26 ਜੁਲਾਈ 2024: ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (MP Meet Hayer) ਨੇ ਕੇਂਦਰੀ ਬਜਟ ਦੋ ਆਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ‘ਚ ਪੰਜਾਬ ਦਾ ਬਿਲਕੁਲ ਵੀ ਜ਼ਿਕਰ ਨਹੀਂ ਕੀਤਾ ਗਿਆ, ਜਿਸ ਕਾਰਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀਆਂ ਦਾ ਘਾਣ ਕੀਤਾ ਹੈ। ਲੋਕ ਸਭਾ ਸੈਸ਼ਨ ‘ਚ ਬਜਟ ’ਤੇ ਹੋਈ ਬਹਿਸ ‘ਚ ਹਿੱਸਾ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਬਜਟ ਦੀ ਕਾਪੀ ਪੜ੍ਹ ਕੇ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਹੀਂ ਹੈ।

ਉਨ੍ਹਾਂ (MP Meet Hayer) ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਘੱਟੋ-ਘੱਟ ਪੰਜਾਬੀਆਂ ਨੂੰ ਇਸ ਗੱਲ ਦਾ ਜਵਾਬ ਤਾਂ ਦਿਓ ਕਿ ਕੇਂਦਰ ਸਰਕਾਰ ਪੰਜਾਬ ਨਾਲ ਐਨੀ ਨਫ਼ਰਤ ਕਿਉਂ ਕਰਦੀ ਹੈ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਭੁੱਖਮਰੀ ਤੋਂ ਬਾਹਰ ਲਿਆਂਦਾ ਅਤੇ ਦੇਸ਼ ਦੀ ਰਾਖੀ ਲਈ ਸਾਡੇ ਨੌਜਵਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਪਰ ਕੇਂਦਰ ਸਰਕਾਰ ਸਾਨੂੰ ਬਣਦਾ ਮਾਣ-ਸਨਮਾਨ ਦੇਣ ਦੀ ਬਜਾਏ ਬੇਗਾਨਗੀ ਵਾਲਾ ਵਤੀਰਾ ਅਪਣਾ ਰਹੀ ਹੈ।

ਮੀਤ ਹੇਅਰ ਨੇ ਕੇਂਦਰੀ ਬਜਟ ਨੂੰ ਕਿਸਾਨ, ਨੌਜਵਾਨ, ਬੀਬੀਆਂ ਅਤੇ ਗਰੀਬ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਬਜਟ ‘ਚ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਬਜਾਏ ਖਾਦ ਦੀ ਸਬਸਿਡੀ ‘ਚ 27 ਫ਼ੀਸਦੀ ਦੀ ਕਟੌਤੀ ਕੀਤੀ ਗਈ ਸੀ, ਜਿਸ ਨਾਲ ਕਿਸਾਨਾਂ ਦੀ ਆਮਦਨ ਘਟ ਜਾਵੇਗੀ | ਸੀ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਪੇਂਡੂ ਗਰੀਬ ਬੀਬੀਆਂ ਲਈ ਰੁਜ਼ਗਾਰ ਦਾ ਮੁੱਖ ਸਾਧਨ ਹੈ, ਜਦਕਿ ਕੇਂਦਰ ਸਰਕਾਰ ਨੇ ਇਸ ਸਕੀਮ ਦਾ ਬਜਟ ਵੀ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਬਜਟ ‘ਚ ਕਟੌਤੀ ਨਾਲ ਦੇਸ਼ ਦੇ ਵਿਕਾਸ ਨੂੰ ਵੱਡਾ ਧੱਕਾ ਲੱਗੇਗਾ।

Exit mobile version