Tarunpreet Singh Sond

ਦੇਸ਼ ਭਰ ‘ਚ ਤੇਜ਼ੀ ਨਾਲ ‘ਫਾਰਮ ਟੂਰਿਜ਼ਮ ਹੱਬ’ ਵਜੋਂ ਉੱਭਰ ਰਿਹੈ ਪੰਜਾਬ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ(ਨਵੀਂ ਦਿੱਲੀ), 28 ਨਵੰਬਰ 2024: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਬੀਤੇ ਦਿਨ ਭਾਰਤ ਮੰਡਪਮ, ਨਵੀਂ ਦਿੱਲੀ ‘ਚ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ 2024 ਵਿਖੇ ਪੰਜਾਬ ਦਿਵਸ ਸਮਾਗਮ ‘ਚ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਬਣਾਉਣ ਲਈ ਸੈਰ ਸਪਾਟਾ ਨੂੰ ਪ੍ਰਫੁਲਿਤ ਕਰਨ ਲਈ ਚੁੱਕੇ ਕਦਮਾਂ ਬਾਰੇ ਦੱਸਿਆ |

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ‘ਚ ਤੇਜ਼ੀ ਨਾਲ ‘ਫਾਰਮ ਟੂਰਿਜ਼ਮ ਹੱਬ’ ਵਜੋਂ ਉੱਭਰ ਰਿਹਾ ਹੈ ਅਤੇ ਪੰਜਾਬ ਦੀ ਫਾਰਮ ਟੂਰਿਜ਼ਮ ਨੀਤੀ ਸੈਰ-ਸਪਾਟੇ ਨੂੰ ਨਵੀਂ ਦਿਖ ਦੇ ਰਹੀ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਖੇਤੀ ਸੈਰ-ਸਪਾਟੇ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹੰਸਾਲੀ ਨੂੰ ਇਸ ਸਾਲ ਸਤੰਬਰ ਮਹੀਨੇ ‘ਚ ਭਾਰਤ ਦੇ ਸਰਵੋਤਮ ਪਿੰਡ ਦਾ ਖਿਤਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਰ ਸਪਾਟਾ ਜਿੱਥੇ ਸਥਾਨਕ ਆਰਥਿਕਤਾ ਨੂੰ ਮਜ਼ਬੂਤ ​​ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ‘ਚ ਸਹਾਈ ਸਿੱਧ ਹੋ ਰਿਹਾ ਹੈ, ਉੱਥੇ ਹੀ ਇਸ ਨਾਲ ਸੈਰ ਸਪਾਟੇ ਦੇ ਨਵੇਂ ਮੌਕੇ ਵੀ ਪੈਦਾ ਹੋ ਰਹੇ ਹਨ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਤਰੁਨਪ੍ਰੀਤ ਸੌਂਦ (Tarunpreet Singh Sond) ਨੇ ਦੱਸਿਆ ਕਿ ‘ਇਨਵੈਸਟ ਪੰਜਾਬ’ ਪੋਰਟਲ ਨੇ 28 ਸੂਬਿਆਂ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ‘ਚ 58,000 ਤੋਂ ਵੱਧ ਰਜਿਸਟਰਡ MSMEs ਹਨ, ਜੋ ਦੇਸ਼ ‘ਚ ਸਭ ਤੋਂ ਵੱਧ ਹੈ।

ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਖੇਤੀ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਰਾਜ ਸਰਕਾਰ ਮਨੋਰੰਜਨ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਪੰਜਾਬ ਕੋਲ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਦ੍ਰਿਸ਼ਟੀਕੋਣ ਤੋਂ ਬਹੁਤ ਕੁਝ ਹੈ। ਇਹ ਵੱਖ-ਵੱਖ ਪਵਿੱਤਰ ਸਥਾਨਾਂ, ਸ਼ਹੀਦਾਂ ਦੇ ਪਿੰਡਾਂ, ਜਲਘਰਾਂ ਅਤੇ ਅਣਛੋਹੇ ਸੈਰ-ਸਪਾਟਾ ਸਥਾਨਾਂ ਦਾ ਘਰ ਹੈ। ਇਸਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸੈਰ ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਵਾਟਰ ਐਂਡ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਲਾਗੂ ਕੀਤੀ ਹੈ।

ਉਨ੍ਹਾਂ ਕਿਹਾ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਨਾਲ ਪੰਜਾਬ ਪਵੇਲੀਅਨ ਦਾ ਦੌਰਾ ਕੀਤਾ ਜਿੱਥੇ ਪੰਜਾਬ ਟੂਰਿਜ਼ਮ, ਮਾਰਕਫੈੱਡ, ਵੇਰਕਾ, ਪੀ.ਐਸ.ਆਈ.ਈ.ਸੀ.-ਇਨਵੈਸਟ ਪੰਜਾਬ, ਪੁੱਡਾ, ਪੇਡਾ, ਪੀ.ਆਈ.ਡੀ.ਬੀ., ਪੀ.ਐਸ.ਏ.ਐਮ.ਬੀ. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਆਪਣੇ ਰਾਜ ਦੇ ਅਮੀਰ ਸੱਭਿਆਚਾਰਕ, ਵਿਰਸੇ ਅਤੇ ਉਦਯੋਗਿਕ ਵਿਕਾਸ ਨੂੰ ਦਰਸਾਉਂਦੀ ਹੈ। ਸਟਾਲ ਲਗਾਏ ਗਏ ਸਨ।

ਇਸ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਸੱਭਿਆਚਾਰਕ ਸ਼ਾਮ ਦਾ ਉਦਘਾਟਨ ਕੀਤਾ, ਜਿੱਥੇ ਪ੍ਰਸਿੱਧ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਸੁਰੀਲੇ ਸੂਫੀ ਸੰਗੀਤ ਨਾਲ ਸਰੋਤਿਆਂ ਨੂੰ ਕੀਲਿਆ। ਕੈਬਨਿਟ ਮੰਤਰੀ ਨੇ ਹੋਟਲ ਸਨਅਤ ਸਮੇਤ ਹੋਰ ਉਦਯੋਗਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਪ੍ਰਾਹੁਣਚਾਰੀ ਦਾ ਅਨੁਭਵ ਕਰਨ ਲਈ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ।

Scroll to Top