22 ਸਤੰਬਰ 2024: ਪੰਜਾਬ ਦੀ ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਅਤੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 17 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਤਸਕਰਾਂ ਨੂੰ ਫੜਨ ਲਈ ਕਰੀਬ ਦੋ ਹਫ਼ਤਿਆਂ ਤੋਂ ਇਹ ਅਪਰੇਸ਼ਨ ਚਲਾਇਆ ਗਿਆ ਸੀ, ਜਿਸ ਵਿੱਚ ਇਹ ਸਫ਼ਲਤਾ ਹਾਸਲ ਹੋਈ ਸੀ।
ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਨੇ ਗਰੋਹ ਨਾਲ ਜੁੜੇ 17 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 18 ਪਿਸਤੌਲ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਇਹ ਹਥਿਆਰ ਦੂਜੇ ਰਾਜਾਂ ਤੋਂ ਲੈ ਕੇ ਆਏ ਸਨ। ਫੜੇ ਗਏ ਦੋਸ਼ੀਆਂ ਖਿਲਾਫ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।