Justice Sheel Nagu

Punjab: ਜਸਟਿਸ ਸ਼ੀਲ ਨਾਗੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 09 ਜੁਲਾਈ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਵਜੋਂ ਜਸਟਿਸ ਸ਼ੀਲ ਨਾਗੂ (Justice Sheel Nagu) ਨੇ ਅੱਜ ਸਹੁੰ ਚੁੱਕੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਵਾਈ | ਜਿਕਰਯੋਗ ਹੈ ਕਿ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਮਗਰੋਂ ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਬਾਅਦ ‘ਚ ਜੀਐਸ ਸੰਧਾਵਾਲੀਆ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਰਹੇ ਸਨ |

Scroll to Top