16 ਜਨਵਰੀ 2025: ਬੁੱਧਵਾਰ ਨੂੰ ਪੰਜਾਬ (punjab) ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ, ਜੋ ਕਿ ਹੱਡੀਆਂ ਨੂੰ ਠੰਢਾ ਕਰਨ ਵਾਲੀ ਠੰਢ ਵੱਲ ਇਸ਼ਾਰਾ ਕਰ ਰਿਹਾ ਹੈ।ਐਨਾ ਹੀ ਨਹੀਂ ਬਲਕਿ ਬੀਤੇ ਦਿਨ ਕਈ ਜ਼ਿਲ੍ਹਿਆਂ ਦੇ ਵਿਚ ਧੁੰਦ (fog) ਸਵੇਰ ਤੋਂ ਲੈ ਕੇ ਸ਼ਾਮ ਤਕ ਜਾਰੀ ਰਹੀ|
ਉਥੇ ਹੀ ਜੇ ਅੱਜ ਯਾਨੀ ਕਿ 16 ਜਨਵਰੀ ਦਿਨ ਵੀਰਵਾਰ ਦੇ ਮੌਸਮ ਦੀ ਗੱਲ ਕਰੀਏ ਤਾਂ ਕੁਝ ਹਿੱਸਿਆਂ ਦੇ ਵਿਚ ਅੱਜ ਸਵੇਰੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ, ਤੇ ਕੁੱਝ ਹਿੱਸਿਆਂ ‘ਚ ਸੰਘਣੀ ਧੁੰਦ ਜਾਰੀ ਹੈ|
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮੋਗਾ (ਬੁੱਧ ਸਿੰਘ ਵਾਲਾ) ਵਿੱਚ ਘੱਟੋ-ਘੱਟ ਤਾਪਮਾਨ 2.2 ਡਿਗਰੀ ਰਿਹਾ, ਜਦੋਂ ਕਿ ਫਾਜ਼ਿਲਕਾ (fazilka) ਵਿੱਚ ਘੱਟੋ-ਘੱਟ ਤਾਪਮਾਨ 3.3 ਡਿਗਰੀ, ਫਿਰੋਜ਼ਪੁਰ ਵਿੱਚ 3.9 ਅਤੇ ਅੰਮ੍ਰਿਤਸਰ ਵਿੱਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਵੇਂ ਦੁਪਹਿਰ ਵੇਲੇ ਧੁੱਪ ਤੋਂ ਰਾਹਤ ਮਿਲਦੀ ਹੈ, ਪਰ ਸਵੇਰੇ ਤੇਜ਼ ਗਰਮੀ ਅਤੇ ਸ਼ਾਮ ਨੂੰ ਠੰਢੀਆਂ ਹਵਾਵਾਂ ਸਾਰਿਆਂ ਨੂੰ ਦੁਖੀ ਕਰ ਰਹੀਆਂ ਹਨ।
ਇਸ ਦੌਰਾਨ, ਮੌਸਮ (weather department) ਵਿਭਾਗ ਨੇ ਪੰਜਾਬ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਸੰਤਰੀ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਵਿਭਾਗ ਨੇ ਸਿਰਫ਼ ਜ਼ਰੂਰੀ ਕੰਮ ਲਈ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 16 ਅਤੇ 17 ਜਨਵਰੀ ਨੂੰ ਸੰਤਰੀ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਉਸ ਤੋਂ ਬਾਅਦ ਪੀਲਾ ਅਲਰਟ ਰਹੇਗਾ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 2-3 ਦਿਨਾਂ ਤੋਂ ਧੁੱਪ ਨਿਕਲਣ ਕਾਰਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਵਧਿਆ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
read more: ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ