ਚੰਡੀਗੜ੍ਹ, 10 ਜਨਵਰੀ 2024: ਪੰਜਾਬ ਲੋਕਪਾਲ ਨੇ ਨੋਟਿਸ ਜਾਰੀ ਕਰਕੇ ਪੰਜਾਬ ਦੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (Amandeep Kaur Arora) ਨੂੰ 16 ਫਰਵਰੀ ਨੂੰ ਤਲਬ ਕੀਤਾ ਹੈ। ਨੌਜਵਾਨਾਂ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਜਣਿਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ।
ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਦਾ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਵਿਧਾਇਕਾ ਨੇ ਤਹਿਸੀਲ ਕੰਪਲੈਕਸ ਵਿੱਚ ਉਸਦੀ ਰਜਿਸਟਰੀ ਦਾ ਕੰਮ ਬੰਦ ਕਰਵਾ ਦਿੱਤਾ। ਨੌਜਵਾਨ ਨੇ ਕਾਨਫਰੰਸ ਕੀਤੀ ਅਤੇ ਜਾਣਕਾਰੀ ਜਨਤਕ ਕੀਤੀ। ਸ਼ਿਕਾਇਤ ਵਿੱਚ ਹਰਸ਼ ਨੇ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਵਿੱਚ ਬਣੀ ਫਰੀਡਮ ਫਾਈਟਰ ਅਤੇ ਪੰਜਾਬ ਸਰਕਾਰ ਦੀ ਜਾਇਦਾਦ ਹੜੱਪਣ ਦਾ ਵੀ ਦੋਸ਼ ਲਾਇਆ ਹੈ।
ਇਸ ਸਬੰਧੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (Amandeep Kaur Arora) ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਪਾਲ ਵੱਲੋਂ ਕੋਈ ਨੋਟਿਸ ਆਉਂਦਾ ਹੈ ਤਾਂ ਵੀ ਉਹ ਲੋਕਪਾਲ ਅਦਾਲਤ ‘ਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਗੇ |