-ਸੂਬੇ ਦੀ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ : ਹਰਚੰਦ ਸਿੰਘ ਬਰਸਟ
-ਕਿਹਾ, ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ
-ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ
ਪਟਿਆਲਾ 11 ਅਪ੍ਰੈਲ 2025: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ (Punjab Mandi Board Chairman Harchand Singh Burst) ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦੇਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ (mandeep singh) ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਮੰਡੀ ‘ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਹਰਚੰਦ ਸਿੰਘ ਬਰਸਟ (Harchand Singh Burst) ਨੇ ਕਿਹਾ ਕਿ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਹਰਚੰਦ ਸਿੰਘ ਬਰਸਟ (Harchand Singh Burst) ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਇਸ ਲਈ ਬੰਪਰ ਫ਼ਸਲ ਦੇ ਮੱਦੇਨਜ਼ਰ ਸੂਬੇ ‘ਚ 1864 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ।
Read More: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ