Site icon TheUnmute.com

ਪੰਜਾਬ : ਮਨੀਸ਼ ਤਿਵਾੜੀ ਨੇ ਏਜੀ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਸਲਾਹ

ਮਨੀਸ਼ ਤਿਵਾੜੀ

ਚੰਡੀਗੜ੍ਹ,10 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਵਾਂ ਏਜੀ ਮਿਲ ਜਾਵੇਗਾ। ਨਵੇਂ ਏਜੀ ਦੀ ਨਿਯੁਕਤੀ ਤੋਂ ਪਹਿਲਾਂ ਹੀ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਸਲਾਹ ਦੇ ਦਿੱਤੀ ਹੈ। ਉਹਨਾਂ ਨੇ ਟਵੀਟ ਰਾਹੀਂ ਕਿਹਾ ਕਿ ਜਿਵੇਂ ਕਿ ਪੰਜਾਬ ਸਰਕਾਰ ਨਵਾਂ ਏਜੀ ਨਿਯੁਕਤ ਕਰਨ ਜਾ ਰਹੀ ਹੈ ਉਸਤੋਂ ਪਹਿਲਾਂ ਸਰਕਾਰ ਨੂੰ ਬਾਰ ਕੌਂਸਲ ਦੇ ਨਿਯਮਾਂ ਨੂੰ ਚੈੱਕ ਕਰ ਲੈਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਅਸਿੱਧੇ ਤੌਰ ਤੇ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕੋਈ ਵੀ ਵਕੀਲ ਆਪਏ ਕਲਾਇੰਟ ਜਾਂ ਕੇਸ ਨਾਲ ਬੰਨ੍ਹਿਆ ਨਹੀਂ ਹੁੰਦਾ,ਅਤੇ ਏਜੀ ਦੇ ਅਹੁਦੇ ਦਾ ਸਿਆਸੀਕਰਨ ਕਰਨਾ ਬਹੁਤ ਮਾੜੀ ਗੱਲ ਹੈ |

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੁੱਲ੍ਹੇ ਤੌਰ ਤੇ ਏਜੀ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਦਾ ਵਿਰੋਧ ਕੀਤਾ ਸੀ। ਉਹਨਾਂ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੱਕ ਪੰਜਾਬ ਨੂੰ ਨਵਾਂ ਏਜੀ ਨਹੀਂ ਮਿਲਦਾ ਉਹ ਪ੍ਰਧਾਨ ਵਜੋਂ ਆਪਣਾ ਕਾਰਜਭਾਰ ਨਹੀਂ ਸੰਭਾਲਣਗੇ।ਜਿਸ ਤੋਂ ਬਾਅਦ ਕੱਲ ਚੰਨੀ ਸਰਕਾਰ ਨੇ ਏਜੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ |

Exit mobile version