Site icon TheUnmute.com

Punjab MC Election: ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਤੇ ਰੋਕ ਲਗਾਉਣ ਤੋਂ ਇਨਕਾਰ

Punjab MC Election

ਚੰਡੀਗੜ੍ਹ, 20 ਦਸੰਬਰ 2024: Punjab MC Election News: ਸੁਪਰੀਮ ਕੋਰਟ (Supreme Court) ਨੇ ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ | ਇਹ ਫੈਸਲਾ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਸੁਣਾਇਆ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਸੀ ਕਿ ਨਾਮਜ਼ਦਗੀ ਦੌਰਾਨ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ‘ਚ ਪ੍ਰੇਸ਼ਾਨ ਕੀਤਾ ਗਿਆ।

ਦੋਸ਼ ਲਗਾਏ ਗਏ ਕਿ ਲੋਕਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪਟੀਸ਼ਨਕਰਤਾ ਨੇ ਸੂਬੇ ‘ਚ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਛੇੜਛਾੜ ਦੇ ਵੀਡੀਓ ਅਤੇ ਹੋਰ ਰਿਕਾਰਡ ਹਾਈ ਕੋਰਟ ‘ਚ ਜਮ੍ਹਾਂ ਕਰਵਾਏ ਸਨ।

ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਪਟੀਸ਼ਨਰ ਨੂੰ ਪੱਤਰ ਲਿਖ ਕੇ ਦੱਸਿਆ ਕਿ ਜਿੱਥੇ ਵੀ ਚੋਣਾਂ ਹੋਣਗੀਆਂ, ਪਹਿਲੇ ਦਿਨ ਤੋਂ ਹੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਇਹ ਸਿਲਸਿਲਾ ਚੋਣ ਨਤੀਜੇ ਐਲਾਨੇ ਜਾਣ ਤੱਕ ਜਾਰੀ ਰਹੇਗਾ। ਜਿਕਰਯੋਗ ਹੈ ਕਿ ਕੱਲ੍ਹ ਯਾਨੀ 21 ਦਸੰਬਰ ਨੂੰ ਪੰਜਾਬ ਭਰ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਹੋਣਗੀਆਂ | ਇਨ੍ਹਾਂ ਚੋਣਾਂ ਲਈ ਵੋਟਿੰਗ ਸਵੇਰ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ | ਇਨ੍ਹਾਂ ਚੋਣਾਂ (Punjab MC Election) ਦੇ ਨਤੀਜੇ ਉਸੇ ਦਿਨ ਹੀ ਐਲਾਨੇ ਜਾਣਗੇ |

ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ ਮੱਦੇਨਜ਼ਰ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਯੋਗ ਬਣਾਉਣ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਸੀ।

ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਦੇ ਸਰਕਾਰੀ ਬੁਲਾਰੇ ਮੁਤਾਬਕ 21 ਦਸੰਬਰ (ਸ਼ਨੀਵਾਰ) 2024 ਨੂੰ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਸਥਿਤ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿੱਥੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ ਜੋ ਇਨ੍ਹਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ ‘ਤੇ ਨੌਕਰੀ ਕਰਦੇ ਹਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ‘ਚ ਵੀ ਛੁੱਟੀ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀਜ਼ ਐਕਟ, 1948 ਅਧੀਨ ਨਗਰ ਨਿਗਮ ਚੋਣਾਂ ਵਾਲੇ ਖੇਤਰਾਂ ‘ਚ 21 ਦਸੰਬਰ, 2024 ਨੂੰ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਖੇਤਰਾਂ ‘ਚ ਸਥਿਤ ਦੁਕਾਨਾਂ ਦੇ ਕਰਮਚਾਰੀ, ਫੈਕਟਰੀਆਂ ਅਤੇ ਵਪਾਰਕ ਅਦਾਰੇ ਆਪਣੀ ਵੋਟ ਪਾ ਸਕਦੇ ਹਨ। ਇਸਦੇ ਨਾਲ ਹੀ 21 ਦਸੰਬਰ 2024 ਨੂੰ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਜਿੱਥੇ ਚੋਣਾਂ ਹੋ ਰਹੀਆਂ ਹਨ, ਉੱਥੇ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।

Read More: Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Exit mobile version