ਚੰਡੀਗੜ੍ਹ, 20 ਅਗਸਤ 2024: ਪੰਜਾਬ ‘ਚ ਮੌਨਸੂਨ (Monsoon) ਦੀ ਰਫਤਾਰ ਇਸ ਵਾਰ ਮੱਠੀ ਰਹੀ ਹੈ | ਪੰਜਾਬ ‘ਚ ਪੂਰੇ ਦੇਸ਼ ਨਾਲੋਂ ਸਭ ਤੋਂ ਘੱਟ ਮੀਂਹ (Rain) ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ 1 ਜੂਨ ਤੋਂ 19 ਅਗਸਤ ਤੱਕ 35 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ‘ਚ ਇਨ੍ਹਾਂ ਦਿਨਾਂ ਦੌਰਾਨ ਔਸਤਨ 318.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਪੰਜਾਬ ‘ਚ ਸਿਰਫ਼ 208.1 ਮਿਲੀਮੀਟਰ ਮੀਂਹ ਹੀ ਪਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ‘ਚ ਫਲੈਸ਼ ਅਲਰਟ ਜਾਰੀ ਕੀਤਾ ਹੈ ਅਤੇ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਐਸ.ਏ.ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਮੀਂਹ (Rain) ਪੈਣ ਦੀ ਸੰਭਾਵਨਾ ਹੈ |