July 5, 2024 1:37 am
Punjab National Bank

ਪੰਜਾਬ ਨੈਸ਼ਨਲ ਬੈਂਕ ਨੇ ਦੋ ਹਜ਼ਾਰ ਦੇ ਨੋਟਾਂ ਨੂੰ ਬਦਲਣ ਸੰਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ, 23 ਮਈ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਹਾਲ ਹੀ ਵਿੱਚ 2000 ਰੁਪਏ ਦੇ ਨੋਟ ਨੂੰ ਪੜਾਅਵਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ। RBI ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬਦਲਣ ਜਾਂ ਜਮ੍ਹਾ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ, ਪੁਰਾਣੇ ਫਾਰਮ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਏ ਹਨ, ਜਿਸ ਕਾਰਨ ਲੋਕਾਂ ਵਿੱਚ ਰੁਪਏ ਜਮ੍ਹਾ ਕਰਨ ਬਾਰੇ ਭੰਬਲਭੂਸੇ ਵਿੱਚ ਪੈ ਗਏ |

ਇਸ ‘ਤੇ ਭਾਰਤੀ ਸਟੇਟ ਬੈਂਕ ਨੇ ਸਪੱਸ਼ਟ ਕੀਤਾ ਸੀ ਕਿ 2000 ਰੁਪਏ ਦਾ ਨੋਟ ਬਦਲਵਾਉਣ ਲਈ ਕਿਸੇ ਵੀ ਵਿਅਕਤੀ ਨੂੰ ਕੋਈ ਆਈਡੀ ਪਰੂਫ਼ ਨਹੀਂ ਦੇਣਾ ਪਵੇਗਾ ਅਤੇ ਨਾ ਹੀ ਕੋਈ ਫਾਰਮ ਭਰਨਾ ਪਵੇਗਾ। ਇੱਥੋਂ ਤੱਕ ਕਿ 2000 ਰੁਪਏ ਦੇ ਨੋਟਾਂ ਨੂੰ ਇੱਕ ਵਾਰ ਵਿੱਚ 20,000 ਰੁਪਏ ਤੱਕ ਆਸਾਨੀ ਨਾਲ ਬਦਲਿਆ ਜਾ ਸਕਦਾ ਹੈ। SBI ਤੋਂ ਬਾਅਦ ਹੁਣ ਪੰਜਾਬ ਨੈਸ਼ਨਲ ਬੈਂਕ (Punjab National Bank) ਨੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਤਾਂ ਜੋ ਲੋਕਾਂ ਵਿੱਚ ਕੋਈ ਗਲਤਫਹਿਮੀ ਨਾ ਹੋਵੇ।

ਦਰਅਸਲ, 2,000 ਰੁਪਏ ਦੇ ਨੋਟ ਬਦਲਣ ਲਈ ਵਾਧੂ ਨਿੱਜੀ ਜਾਣਕਾਰੀ ਮੰਗਣ ਵਾਲੇ ਪੁਰਾਣੇ ਫਾਰਮ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਸਨ। ਇਸ ‘ਤੇ ਲੋਕਾਂ ਨੂੰ ਸਮਝ ਨਹੀਂ ਆ ਰਹੀ ਸੀ ਕਿ ਸੱਚ ਕੀ ਹੈ। ਕਿਉਂਕਿ ਆਰਬੀਆਈ ਦੇ ਹੁਕਮਾਂ ਵਿੱਚ ਸਾਫ਼ ਲਿਖਿਆ ਗਿਆ ਹੈ ਕਿ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਹੋਵੇਗੀ।

ਹੁਣ ਪੰਜਾਬ ਨੈਸ਼ਨਲ ਬੈਂਕ (Punjab National Bank) ਦੇ ਅਧਿਕਾਰੀਆਂ ਨੇ ਆਨਲਾਈਨ ਵਾਇਰਲ ਹੋ ਰਹੇ ਫਾਰਮ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੈਂਕ ਦਾ ਕਹਿਣਾ ਹੈ ਕਿ 2000 ਰੁਪਏ ਦੇ ਨੋਟ ਨੂੰ ਬਦਲਣ ਲਈ ਕਿਸੇ ਆਧਾਰ ਕਾਰਡ ਜਾਂ ਅਧਿਕਾਰਤ ਵੈਰੀਫਾਈਡ ਦਸਤਾਵੇਜ਼ ਦੀ ਲੋੜ ਨਹੀਂ ਹੈ। ਇਸਦੇ ਨਾਲ ਹੀ ਕੋਈ ਵੀ ਫਾਰਮ ਭਰਨ ਦੀ ਲੋੜ ਨਹੀਂ ਹੈ। ਇਸ ਸਬੰਧੀ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।