7 ਅਪ੍ਰੈਲ 2025: ਮੋਗਾ (moga) ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਡਿਵਾਈਡਰ (Swift car divider) ਨਾਲ ਟਕਰਾ ਕੇ ਪਲਟ ਗਈ। ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ (died) ਹੋ ਗਈ। ਰਾਹਗੀਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਤਿੰਨੋਂ ਨੌਜਵਾਨ ਬਚ ਨਾ ਸਕੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ‘ਚ ਇਕ ਨੌਜਵਾਨ ਦਾ 13 ਅਪ੍ਰੈਲ ਨੂੰ ਵਿਆਹ ਹੋਣਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਹਨ ਨੂੰ ਕਬਜ਼ੇ ‘ਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ (postmartem) ਲਈ ਮੋਰਚਰੀ ‘ਚ ਰਖਵਾਇਆ।
ਹਾਦਸਾ ਰਾਤ 2.30 ਵਜੇ ਵਾਪਰਿਆ
ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਬੋਦੇ ਕੋਲ ਰਾਤ ਕਰੀਬ 2.30 ਵਜੇ ਵਾਪਰਿਆ। ਇੱਕ ਸਵਿਫਟ ਕਾਰ ਡਿਵਾਈਡਰ (Swift car divider) ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਕਾਰ ‘ਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਘਟਨਾ ਸਬੰਧੀ ਸਮਾਜ ਸੇਵੀ ਸੁਸਾਇਟੀ ਦੇ ਮੁਖੀ ਗੁਰਸੇਵਕ ਸਿੰਘ ਸੰਨਿਆਸੀ ਨੂੰ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਗੁਰਮੇਲ ਸਿੰਘ (gurmail singh) ਨੇ ਜਾਣਕਾਰੀ ਦਿੱਤੀ | ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਸਿੱਧਾ ਕੀਤਾ ਗਿਆ।
ਤਿੰਨਾਂ ਨੌਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਲਿਆ ਗਿਆ। ਮ੍ਰਿਤਕ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਦਾ ਵਿਆਹ 13 ਅਪ੍ਰੈਲ ਨੂੰ ਹੋਣਾ ਸੀ।ਦੋਵੇਂ ਪਿੰਡ ਰਾਣੀਆ ਦੇ ਰਹਿਣ ਵਾਲੇ ਸਨ। ਤੀਜੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਾਰਿਆਂ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਸੀ।
Read More: ਪੰਜਾਬ ‘ਚ ਇੱਕ ਹੋਰ ਬੱਸ ਹਾਦਸਾ, ਮਲੋਟ ‘ਚ ਪਲਟੀ ਪੰਜਾਬ ਰੋਡਵੇਜ਼ ਦੀ ਬੱਸ