Site icon TheUnmute.com

Punjab News: ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Mohinder Bhagat

ਚੰਡੀਗੜ੍ਹ, 21 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ (Mohinder Bhagat) ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਕੁਮਾਰ ਚੱਬੇਵਾਲ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਹੋਰ ‘ਆਪ’ ਆਗੂ ਹਾਜ਼ਰ ਰਹੇ |

ਦੂਜੇ ਪਾਸੇ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਸ਼ੀਤਲ ਅੰਗੁਰਲ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਬਹੁਜਨ ਸਮਾਜ ਪਾਰਟੀ ਦੇ ਬਿੰਦਰ ਲਾਖਾ ਅਤੇ ਅਕਾਲੀ ਅਕਾਲੀ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ | ਜਲੰਧਰ ਸੀਟ ‘ਤੇ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ | ਇਸਦੇ ਨਾਲ ਹੀ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ |

Exit mobile version