25 ਨਵੰਬਰ 2024: ਬੱਸੀ ਪਠਾਣਾ (Bassi Pathana) ਨੇੜਲੇ ਪਿੰਡ ਮੁਸਤਫਾਬਾਦ ਵਿੱਚ ਇੱਕ ਵਿਆਹ ਸਮਾਗਮ ਵਿੱਚ ਸਿਲੰਡਰ ਫਟਣ (cylinder explosion) ਨਾਲ ਹਾਦਸਾ ਵਾਪਰ ਗਿਆ, ਵਾਪਰੇ ਹਾਦਸੇ ਵਿੱਚ ਇੱਕ ਔਰਤ ਦੀ ਮੌਤ (died) ਹੋ ਗਈ ਅਤੇ 5 ਲੋਕ ਜ਼ਖਮੀ ਹੋ ਗਏ।
ਇਨ੍ਹਾਂ ਵਿੱਚੋਂ ਦੋ ਹੋਰ ਔਰਤਾਂ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਮਾਂ ਮੁਤਾਬਕ ਇਹ ਘਟਨਾ ਬੀਤੀ ਰਾਤ ਵਾਪਰੀ, ਜਿਸ ਵਿੱਚ 6 ਲੋਕ ਝੁਲਸ ਗਏ। ਬੀਤੀ ਰਾਤ ਵਾਪਰੀ ਇਸ ਘਟਨਾ ਵਿੱਚ ਗੁਰਦੀਸ਼ ਕੌਰ ਦੀ ਮੌਤ ਹੋ ਗਈ ਜਦਕਿ 5 ਹੋਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਅੱਜ 2 ਹੋਰ ਔਰਤਾਂ ਰਾਜ ਰਾਣੀ ਅਤੇ ਮਨਜੀਤ ਕੌਰ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕ ਸਹਿਮੇ ਹੋਏ ਹਨ।
ਲੜਕੀ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਕਤ ਹਾਦਸੇ ਤੋਂ ਬਾਅਦ ਅੱਜ ਸਾਦੇ ਢੰਗ ਨਾਲ ਵਿਆਹ ਦੀ ਰਸਮ ਅਦਾ ਕੀਤੀ ਗਈ। ਪਿੰਡ ਦੇ ਸਾਬਕਾ ਪ੍ਰਧਾਨ ਅਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖਮੀਆਂ ਦੀ ਬਣਦੀ ਮਦਦ ਕੀਤੀ ਜਾਵੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|