Site icon TheUnmute.com

Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਕਿਸਾਨਾਂ ਨਾਲ ਬੈਠਕ ਸ਼ੁਰੂ, ਜਾਣੋ ਪੂਰਾ ਮਾਮਲਾ

Punjab news

ਚੰਡੀਗੜ੍ਹ, 19 ਦਸੰਬਰ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਦੀ ਅਗਵਾਈ ‘ਚ ਪੰਜਾਬ ਭਵਨ ਵਿਖੇ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਸਬੰਧੀ ਕਿਸਾਨਾਂ ਅਤੇ ਹੋਰ ਖੇਤੀ ਮਾਹਰਾਂ ਨਾਲ ਬੈਠਕ ਸ਼ੁਰੂ ਹੋ ਗਈ ਹੈ |

ਇਸ ਬੈਠਕ ‘ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਦਰਸ਼ਨ ਸਿੰਘ ਸਮੇਤ ਕਈ ਸੀਨੀਅਰ ਆਗੂ ਵੀ ਸ਼ਾਮਲ ਹੋਏ ਹਨ। ਇਸ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕੇਂਦਰ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ।

ਹਾਲਾਂਕਿ ਕੇਂਦਰ ਸਰਕਾਰ ਨੇ 25 ਨਵੰਬਰ ਨੂੰ ਹੀ ਖਰੜਾ ਜਾਰੀ ਕਰ ਦਿੱਤਾ ਸੀ। ਇਸਦੇ ਨਾਲ ਹੀ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਅ ਮੰਗੇ ਗਏ ਸਨ। ਜਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਅੰਦੋਲਨ ਕਰ ਰਹੇ ਹਨ।

ਜਿਕਰਯੋਗ ਹੈ ਕਿ 16 ਦਸੰਬਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਆਪਣੇ ਦਫ਼ਤਰ ਵਿਖੇ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਦੇ ਖਰੜੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੁਝਾਅ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਬੈਠਕ ਸੱਦੀ ਸੀ |

ਇਸ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਚੇਅਰਮੈਨ ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਡਾ: ਸੁਖਪਾਲ ਸਿੰਘ, ਵਧੀਕ ਮੁੱਖ ਸਕੱਤਰ (ਖੇਤੀਬਾੜੀ ਅਤੇ ਕਿਸਾਨ ਭਲਾਈ) ਅਨੁਰਾਗ ਵਰਮਾ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਦੀ ਮੌਜੂਦ ਸਨ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੁਰੰਤ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਬੈਠਕ ਸੱਦਣ ਅਤੇ ਭਾਰਤ ਸਰਕਾਰ ਦੁਆਰਾ ਸਾਂਝੇ ਕੀਤੇ ਨੀਤੀ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਕਰਨ ਅਤੇ ਸਲਾਹ ਮਸ਼ਵਰਾ ਕਰਨ ਲਈ ਕਿਹਾ ਸੀ |

ਖੇਤੀਬਾੜੀ ਮੰਤਰੀ (Gurmeet Singh Khuddian) ਨੇ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨਾ ਅਤੇ ਸਬੰਧਤ ਹਿੱਸੇਦਾਰਾਂ ਨਾਲ ਸਲਾਹ ਮਸ਼ਵਰਾ ਕਰਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹਾ ਨਾ ਕਰਨ ਨਾਲ ਪੰਜਾਬ ਅਤੇ ਇਸ ਦੇ ਕਿਸਾਨਾਂ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਦੱਸਿਆ ਸੀ ਕਿ ਖੇਤੀਬਾੜੀ ਵਿਭਾਗ ਨੇ ਭਾਰਤ ਸਰਕਾਰ ਦੀ ਡਰਾਫਟ ਕਮੇਟੀ ਦੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਕਨਵੀਨਰ ਡਾ: ਐੱਸ.ਕੇ. ਸਿੰਘ ਨੂੰ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਬਾਰੇ ਡਾ: ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

Read More: Farmers Protest 2024: ਦਿੱਲੀ ਅੰਦੋਲਨ 2 ਦੇ ਸੱਦੇ ਤੇ ਪੰਜਾਬ ਭਰ ‘ਚ ਸੈਕੜੇ ਥਾਵਾਂ ਤੇ ਲੱਖਾਂ ਕਿਸਾਨਾਂ ਵੱਲੋਂ ਰੇਲ ਚੱਕਾ ਜਾਮ

Exit mobile version