2 ਜਨਵਰੀ 2025: ਸੁਖਬੀਰ ਸਿੰਘ (sukhbir singh badal) ਬਾਦਲ ਦੇ ਅਸਤੀਫੇ ‘ਤੇ ਫੈਸਲਾ ਲੈਣ ਦੀਆਂ ਚਰਚਾਵਾਂ ਵਿਚਾਲੇ ਅਕਾਲੀ ਦਲ (akali dal) ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਅਕਾਲੀ ਦਲ ਨੇ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਅਕਾਲੀ (Akali conference) ਕਾਨਫਰੰਸ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ (Shiromani Akali Dal) ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ (Daljit Singh Cheema) ਸਿੰਘ ਚੀਮਾ ਨੇ ਦਿੱਤੀ ਹੈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ (Daljit Singh Cheema) ਚੀਮਾ ਨੇ ਇਸ ਕਾਨਫਰੰਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 14 ਜਨਵਰੀ ਨੂੰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਮਾਘੀ ਦਾ ਤਿਉਹਾਰ ਅਤੇ ਮਾਘੀ ਮੇਲਾ ਐਲਾਨਣ ਲਈ ਚੁਣਿਆ ਗਿਆ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਸੀਨੀਅਰ ਆਗੂ ਸ਼ਿਰਕਤ ਕਰਨਗੇ।
read more: Breaking: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪੰਜ ਮੈਂਬਰੀ ਵਫ਼ਦ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ