Ireland

Punjab News: ਆਇਰਲੈਂਡ ਦੇ ਰਾਜਦੂਤ ਨੇ ਆਪਣੇ ਸਾਥੀਆਂ ਸਮੇਤ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਜੂਨ 2024: ਅੱਜ ਭਾਰਤ ‘ਚ ਆਇਰਲੈਂਡ (Ireland) ਦੇ ਰਾਜਦੂਤ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਹੈ । ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਆਇਰਲੈਂਡ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ । ਇਸਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਵਿਚਾਲੇ ਖੇਤੀਬਾੜੀ, ਤਕਨਾਲੋਜੀ, ਇੰਡਸਟਰੀ ਅਤੇ ਹੋਰ ਖੇਤਰਾਂ ‘ਚ ਸਹਿਯੋਗ ‘ਤੇ ਜ਼ੋਰ ਦਿੱਤਾ ਹੈ ।

ਆਇਰਲੈਂਡ (Ireland) ਦੇ ਰਾਜਦੂਤ ਕੇਵਿਨ ਕੈਲੀ ਨੇ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਸੰਬੰਧੀ ਪ੍ਰੇਰਿਤ ਕਰਨ ਲਈ ਕਿਹਾ ਹੈ | ਮੁਲਾਕਾਤ ਦੌਰਾਨ ਉਨ੍ਹਾਂ ਨੇ ਦੀ ਮਿਹਨਤ ਅਤੇ ਪੰਜਾਬੀਆਂ ਜਜ਼ਬੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ | ਉਨ੍ਹਾਂ ਨਾਲ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਹਾਜ਼ਰ ਰਹੇ ।

Scroll to Top