Site icon TheUnmute.com

Punjab News: PM ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ‘ਚ 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

PM Modi security breach

ਚੰਡੀਗੜ੍ਹ, 17 ਜਨਵਰੀ 2025: PM Modi Security Breach Case: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ |ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਇਸ ਮਾਮਲੇ ‘ਚ 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਇਨ੍ਹਾਂ ਖ਼ਿਲਾਫ ਕਤਲ ਦੀ ਕੋਸ਼ਿਸ਼ ਦੀ ਧਾਰਾ ਵੀ ਜੋੜੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਇਹ 25 ਮੈਂਬਰ ਫਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਨਾਲ ਸੰਬੰਧਿਤ ਹਨ |

ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਸ ਮਾਮਲੇ ‘ਚ ਕਿਸਾਨਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। 5 ਜਨਵਰੀ 2022 ਦੇ 3 ਸਾਲ ਪੁਰਾਣੇ ਸੁਰੱਖਿਆ ‘ਚ ਢਿੱਲ ਮਾਮਲੇ ‘ਚ ਪੁਲਿਸ ਨੇ ਹੁਣ ਆਈਪੀਸੀ ਦੀਆਂ ਧਾਰਾਵਾਂ 307, 353, 341, 186, 149 ਅਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਜੋੜੀ ਹੈ। ਪਹਿਲਾਂ ਇਹ ਮਾਮਲਾ ਜਨਤਕ ਸੜਕ ਨੂੰ ਰੋਕਣ ਲਈ ਧਾਰਾ 283 ਤਹਿਤ ਦਰਜ ਕੀਤਾ ਗਿਆ ਸੀ।

ਜਿਕਰਯੋਗ ਹੈ ਕਿ ਉਸ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਯਾਦਗਾਰ ਵੀ ਜਾਣਾ ਸੀ | ਉਨ੍ਹਾਂ ਨੂੰ ਸੜਕ ਰਾਹੀਂ ਜਾਣਾ ਪਿਆ, ਕਿਉਂਕਿ ਖਰਾਬ ਮੌਸਮ ਕਾਰਨ ਕਾਰਨ ਹੈਲੀਕਾਪਟਰ ਰਾਹੀਂ ਨਹੀਂ ਲਿਜਾਇਆ ਗਿਆ |

ਇਸ ਦੌਰਾਨ ਕੁਝ ਕਿਸਾਨਾਂ ਨੇ ਰਸਤਾ ਰੋਕ ਲਿਆ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਕਾਫਲਾ ਫਿਰੋਜ਼ਪੁਰ ਦੇ ਫਲਾਈਓਵਰ ‘ਤੇ ਲਗਭਗ 20 ਮਿੰਟ ਲਈ ਰੁਕਿਆ ਰਿਹਾ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਾਪਸ ਦਿੱਲੀ ਪਰਤ ਗਏ। ਬਠਿੰਡਾ ਵਾਪਸ ਆਉਣ ‘ਤੇ, ਮੋਦੀ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਕਿਹਾ, “ਆਪਣੇ ਮੁੱਖ ਮੰਤਰੀ ਨੂੰ ਮੇਰਾ ਧੰਨਵਾਦ ਕਹਿਣਾ ਕਿ ਮੈਂ ਬਠਿੰਡਾ ਹਵਾਈ ਅੱਡੇ ‘ਤੇ ਜ਼ਿੰਦਾ ਪਹੁੰਚ ਸਕਿਆ।”

Read More: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਗ੍ਰਹਿ ਮੰਤਰਾਲੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼

Exit mobile version