19 ਨਵੰਬਰ 2024: ਭਾਈ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਤਿੰਨੇ ਘੰਟੇ ਦੀ ਪੈਰੋਲਮਿਲੀ ਹੈ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ (kulwant singh) ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ (ludhiana) ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ (punjab and haryana highcourt) ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।