Bills

Punjab News: ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ‘ਤੇ ਵੱਡੀ ਕਾਰਵਾਈ, 5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲੇ

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਅਵੈਧ ਬਿੱਲ (Bills) ਜਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ | ਉਨ੍ਹਾਂ ਦੱਸਿਆ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ 7.63 ਕਰੋੜ ਰੁਪਏ ਜੁਰਮਾਨੇ ਕੀਤੇ ਹਨ ਅਤੇ ਇਸ ‘ਚੋਂ 5.87 ਕਰੋੜ ਰੁਪਏ ਵਸੂਲ ਕੀਤੇ ਗਏ ਹਨ |

ਉਨ੍ਹਾਂ ਕਿਹਾ ਕਿ ਬਿੱਲਾਂ (Bills) ‘ਚ ਗੜਬੜੀ ਲਈ ਵਿਕਰੇਤਾਵਾਂ ਨੂੰ 1604 ਨੋਟਿਸਾਂ ਜਾਰੀ ਕੀਤੇ ਗਏ ਅਤੇ ਇਨ੍ਹਾਂ ‘ਚ 711 ਦਾ ਨਿਪਟਾਰਾ ਕੀਤਾ ਗਿਆ ਹੈ | ਇਸ ਸਕੀਮ ਤਹਿਤ 123 ਨਵੀਆਂ GST ਰਜਿਸਟ੍ਰੇਸ਼ਨਾਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ‘ਮੇਰਾ ਬਿੱਲ ਐਪ‘ ਖਪਤਕਾਰਾਂ ਨੂੰ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ ਅਤੇ ਖਪਤਕਾਰਾਂ ਨੇ 91,719 ਬਿੱਲ ਅਪਲੋਡ ਕੀਤੇ ਹਨ | ਉਨ੍ਹਾਂ ਦੱਸਿਆ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 2353 ਜੇਤੂਆਂ ਨੇ 1.37 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ ਹਨ |

Scroll to Top