Site icon TheUnmute.com

Punjab News: ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਹੰਗਾਮਾ, ‘ਆਪ’ ‘ਤੇ ਲਾਏ ਗੰਭੀਰ ਦੋਸ਼

Sheetal Angural

ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਬਬਰੀਕ ਚੌਕ ਸਥਿਤ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕਰਦਿਆਂ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਹਨ |

ਸ਼ੀਤਲ ਅੰਗੁਰਾਲ (Sheetal Angural) ਨੇ ਦੋਸ਼ ਲਾਇ ਕਿ ਚੋਣ ਨੂੰ ਲੈ ਕੇ ਭਾਜਪਾ ਵਰਕਰਾਂ ਦੁਆਰਾ ਲਾਏ ਗਏ ਪੋਸਟਰਾਂ ਨੂੰ ਆਮ ਆਦਮੀ ਪਾਰਟੀ ਵਰਕਰਾਂ ਨੇ ਪਾੜ ਦਿੱਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਹੋਣ ਕਾਰਨ ਉਨ੍ਹਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੁਝ ਅਧਿਕਾਰੀ ਆਮ ਆਦਮੀ ਪਾਰਟੀ ਦੀ ਮੱਦਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ‘ਆਪ’ ਵਰਕਰਾਂ ਨੇ ਬਸਤੀ ਗੁੱਜਾ ਨੇੜੇ ਭਾਜਪਾ ਦੇ ਬੋਰਡ ਉਤਾਰ ਦਿੱਤੇ। ਇਸਦੇ ਨਾਲ ਹੀ ਭਾਜਪਾ ਆਗੂ ਅਮਿਤ ਤਨੇਜਾ ਨੇ ਇਸਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕਰਨ ਦੀ ਗੱਲ ਆਖੀ ਹੈ |

Exit mobile version