Punjab News: ਲੁਧਿਆਣਾ ਪੱਛਮੀ ਸੀਟ ਲਈ ਭਾਜਪਾ ਨੇ ਸ਼ੁਰੂ ਕੀਤੀਆਂ ਤਿਆਰੀਆਂ, ਪਾਰਟੀ ਨੇ ਤਿੰਨ ਅਬਜ਼ਰਵਰ ਕੀਤੇ ਨਿਯੁਕਤ

3 ਅਪ੍ਰੈਲ 2025: ਪੰਜਾਬ ਭਾਜਪਾ (punjab bjp) ਨੇ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਤਿੰਨ ਅਬਜ਼ਰਵਰ (observers) ਨਿਯੁਕਤ ਕੀਤੇ ਗਏ ਹਨ। ਦੱਸ ਦੇਈਏ ਕਿ ਇਨ੍ਹਾਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਨਰਿੰਦਰ ਰੈਨਾ ਨੂੰ ਹਲਕਾ ਇੰਚਾਰਜ, ਵਿਧਾਇਕ ਤੇ ਸੂਬਾ ਕਾਰਜਕਾਰਨੀ ਮੈਂਬਰ ਜੰਗੀ ਲਾਲ ਮਹਾਜਨ ਅਤੇ ਸੂਬਾ ਮੀਤ ਪ੍ਰਧਾਨ ਮੋਨਾ ਜੈਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

order copy

‘ਆਪ’ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ

ਜਾਣਕਾਰੀ ਮੁਤਾਬਕ ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ (gurpreet gogi) ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਸੀਟ ‘ਤੇ ਚੋਣਾਂ ਦਾ ਅਜੇ ਐਲਾਨ ਨਹੀਂ ਹੋਇਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਮਈ ‘ਚ ਚੋਣਾਂ ਹੋ ਸਕਦੀਆਂ ਹਨ। ਕਿਉਂਕਿ ਕਿਸੇ ਵੀ ਖਾਲੀ ਸੀਟ ‘ਤੇ ਛੇ ਮਹੀਨਿਆਂ ਦੇ ਅੰਦਰ ਚੋਣ ਹੋਣੀ ਹੈ।

ਹਾਲਾਂਕਿ ਆਮ ਆਦਮੀ ਪਾਰਟੀ (aam aadmi party) ਨੇ ਇਸ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਸਰਗਰਮ ਹਨ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੀ ਲਗਾਤਾਰ ਜਿੱਤ ਯਕੀਨੀ ਬਣਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਦੇ ਵਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ|

Read More:  ਜਾਣੋ, ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜੇ

Scroll to Top