ਚੰਡੀਗੜ੍ਹ, 17 ਜੂਨ 2024: ਬੀਤੇ ਦਿਨ ਸ਼ਾਮ ਨੂੰ ਡਿਊਟੀ ‘ਤੇ ਤਾਇਨਾਤ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਡਰੋਨ ਗਤੀਵਿਧੀ ਨੂੰ ਰੋਕਿਆ। ਬੀਐਸਐਫ ਦੇ ਜਵਾਨਾਂ ਨੇ ਅਨੁਮਾਨਤ ਡਰਾਪ ਏਰੀਆ ਨੂੰ ਘੇਰ ਲਿਆ ਅਤੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਮੁਹਿੰਮ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਸ਼ਾਮ 5 ਵਜੇ ਦੇ ਕਰੀਬ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਪਿੰਡ ਮਰੀਮੇਘਾ ਦੇ ਸਕੂਲ ਦੇ ਮੈਦਾਨ ਵਿੱਚੋਂ ਇੱਕ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕੀਤਾ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਬੀ.ਐਸ.ਐਫ ਦੇ ਜਵਾਨਾਂ ਦੀ ਚੌਕਸੀ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਦੇ ਯਤਨਾਂ ਸਦਕਾ ਸਰਹੱਦ ਪਾਰੋਂ ਛੱਡੇ ਗਏ ਇੱਕ ਹੋਰ ਗੈਰ-ਕਾਨੂੰਨੀ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕਰ ਲਿਆ ਗਿਆ ਹੈ।