Site icon TheUnmute.com

Punjab News: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮਾਝੇ ਦਾ ਲਗਾਇਆ ਗਿਆ ਇੰਚਾਰਜ

laljit singh bhullar

7 ਦਸੰਬਰ 2024: ਜਿਵੇਂ ਕਿ ਸਭ ਨੂੰ ਹੀ ਪਤਾ ਹੈ ਹਰ ਪਾਸੇ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਦੀਆ(Municipal Corporation and Municipal Council elections) ਚੋਣਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ, ਉਥੇ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ( Cabinet Minister Laljit Singh Bhullar) ਭੁੱਲਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਮਾਝੇ ਦਾ ਇੰਚਾਰਜ ਲਗਾਇਆ ਗਿਆ ਹੈ|

ਦੱਸ ਦੇਈਏ ਕਿ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੰਤਰੀ ਸਾਹਿਬ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਦੀਆ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਪਾਰਟੀ ਵਲੋਂ ਮਾਝੇ ਦਾ ਇੰਚਾਰਜ ਲਾਉਣ ਤੇ ਸਾਨੂੰ ਅਤੇ ਆਪ ਵਰਕਰਾਂ ਨੂੰ ਕਾਫੀ ਬਲ ਮਿਲਿਆ ਹੈ, ਅਸੀਂ ਪਾਰਟੀ ਨੂੰ ਵਿਸ਼ਵਾਸ ਦਵਾਉਂਦੇ ਹਾਂ ਕਿ ਹਲਕਾ ਡੇਰਾ ਬਾਬਾ ਨਾਨਕ ਦੀਆ ਨਗਰ ਕੌਂਸਲ ਦੀਆ 13 ਸੀਟਾਂ ਜਿੱਤਕੇ ਪਾਰਟੀ ਦੀ ਚੋਲੀ ਪਾਵਾਂਗੇ |

ਉਥੇ ਹੀ ਉਹਨਾਂ ਇਹ ਵੀ ਕਿਹਾ ਕਿ ਆਪ ਦੇ ਕੰਮ ਵੇਖਦੇ ਹੋਏ ਪਾਰਟੀ ਨੂੰ ਪਿੰਡਾਂ ਵਿੱਚ ਕਾਫੀ ਬੱਲ ਮਿਲਦਾ ਨਜਰ ਆ ਰਿਹਾ ਹੈ ਹਰ ਰੋਜ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰ ਰਿਵਾਇਤੀ ਪਾਰਟੀਆਂ ਨੂੰ ਛੱਡਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ ਖੁਸ਼ੀ ਹੈ ਦਿਨੋ-ਦਿਨ ਆਪ ਪਾਰਟੀ ਦਾ ਪਰਿਵਾਰ ਵੱਡਾ ਹੋ ਰਿਹਾ ਹੈ |

READ MORE:  Punjab News: ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਤੇ ਨਗਰ ਪੰਚਾਇਤਾਂ ਚੋਣਾਂ ਸੰਬੰਧੀ ਉਮੀਦਵਾਰਾਂ ਲਈ ਹਦਾਇਤਾਂ ਜਾਰੀ

Exit mobile version