ਚੰਡੀਗੜ੍ਹ, 26 ਦਸੰਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ (Cabinet Sub-Committee) ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਇਸ ਬੈਠਕ ਦਾ ਮਕਸਦ ਮੁਲਾਜ਼ਮਾਂ ਨੂੰ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਹੱਲ ਕੱਢਣਾ ਸੀ।
ਇਸ ਬੈਠਕ ਦੌਰਾਨ ਪਾਵਰਕਾਮ ਸੀ.ਐਚ.ਬੀ.ਲਾਈਨਮੈਨ ਕੰਟਰੈਕਟ ਇੰਪਲਾਈਜ਼ ਯੂਨੀਅਨ, ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫਤਰੀ ਮੁਲਾਜ਼ਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ-ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕੈਬਨਿਟ ਸਬ-ਕਮੇਟੀ ਨਾਲ ਕੰਮ ਦੀਆਂ ਸਥਿਤੀਆਂ, ਨੌਕਰੀਆਂ ਦੀ ਸੁਰੱਖਿਆ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ।
ਬੈਠਕਾਂ ਦੌਰਾਨ ਕੈਬਨਿਟ ਸਬ-ਕਮੇਟੀ (Cabinet Sub-Committee) ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਕਈ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ।
ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਕਾਰਾਤਮਕ ਨੋਟ ‘ਤੇ ਸਮਾਪਤ ਹੋਈਆਂ ਬੈਠਕਾਂ ਦੌਰਾਨ, ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਸਹਿਯੋਗੀ ਅਤੇ ਹੱਲ-ਮੁਖੀ ਪਹੁੰਚ ਦੀ ਸ਼ਲਾਘਾ ਕੀਤੀ ਹੈ ।
Read More: ਪੰਜਾਬ ਦੇ 6 ਵੈਟਰਨਰੀ ਪੌਲੀਕਲੀਨਿਕਾਂ ‘ਚ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ