Lal Chand Kataruchak

Punjab News: ਚੰਦ ਕਟਾਰੂਚੱਕ ਨੇ ਪਨਾਜਬ ਜੰਗਲਾਤ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਵੇਰਵੇ ਕੀਤੇ ਸਾਂਝੇ

ਚੰਡੀਗੜ੍ਹ, 31 ਦਸੰਬਰ 2024: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਪੰਜਾਬ ਸਰਕਾਰ ਦੀ ਸਾਲ 2024 ‘ਚ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ | ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਬੂਟੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬਾ ਜੰਗਲਾਂ ਹੇਠ ਲਿਆਂਦਾ ਗਿਆ ਹੈ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ‘ਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਰੋਕਣ ਦੇ ਨਾਲ-ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ ‘ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਮਨਜ਼ੂਰੀ ਦਿੱਤੀ ਹੈ |

ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪ੍ਰਤੀ ਟਿਊਬਵੈੱਲ ‘ਤੇ ਘੱਟੋ-ਘੱਟ 4 ਬੂਟੇ ਲਗਾਉਣ ਦੀ ਨੀਤੀ ਤਹਿਤ ਟਿਊਬਵੈੱਲਾਂ ‘ਤੇ 28.99 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ 46 ਪਵਿੱਤਰ ਵਣ ਅਤੇ 268 ਨਾਨਕ ਬਾਗ ਵੀ ਸਥਾਪਿਤ ਕੀਤੇ ਹਨ। ਇਸ ਦੇ ਨਾਲ ਹੀ ਵਿਭਾਗ ਦੀਆਂ ਨਰਸਰੀਆਂ ‘ਚ ਮਹਿਲਾ ਸਟਾਫ਼ ਲਈ 78 ਪਖਾਨੇ ਵੀ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2030 ਤੱਕ ਜੰਗਲਾਤ ਹੇਠਲਾ ਰਕਬਾ 7.5 ਫੀਸਦੀ ਵਧਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 792.88 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰੋਜੈਕਟ 5 ਸਾਲਾਂ ਦੀ ਮਿਆਦ ‘ਚ ਲਾਗੂ ਕੀਤਾ ਜਾਵੇਗਾ ਅਤੇ ਰਾਜ ਸਰਕਾਰ ਦੁਆਰਾ ਜਾਪਾਨੀ ਇੰਟਰਨੈਸ਼ਨ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਲਾਗੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਰੁਜ਼ਗਾਰ ਸਿਰਜਣ ਦੀ ਗੱਲ ਕਰਦਿਆਂ ਕਿਹਾ ਕਿ ਵਿਭਾਗ ਨੇ ਪਿਛਲੇ ਦੋ ਸਾਲਾਂ ਦੌਰਾਨ ਡਿਪਟੀ ਰੇਂਜਰ, ਫੋਰੈਸਟਰ, ਵਣ ਗਾਰਡ, ਕਲਰਕ ਆਦਿ ਵਰਗਾਂ ‘ਚ 276 ਸਿੱਧੀਆਂ ਭਰਤੀਆਂ ਕੀਤੀਆਂ ਹਨ।

ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਪ੍ਰਗਤੀ ਬਾਰੇ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਛੱਤਬੀੜ ਚਿੜੀਆਘਰ ਵਿਖੇ ਦੇਸ਼ ਦੇ ਸਭ ਤੋਂ ਵੱਡੇ ਅਤੇ ਲੰਬੇ ਵਾਕ-ਇਨ-ਏਵੀਏਰੀ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਚਿੜੀਆਘਰ ‘ਚ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 5 ਜਲਗਾਹਾਂ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਦੀ ਸ਼ਨਾਖਤ ਕੀਤੀ ਹੈ ਤਾਂ ਜੋ ਪਹਿਲ ਦੇ ਅਧਾਰ ‘ਤੇ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਚਿੜੀਆਘਰਾਂ ਦੇ ਸਰਵਪੱਖੀ ਵਿਕਾਸ ਅਤੇ ਜੰਗਲੀ ਜੀਵ ਸੁਰੱਖਿਆ ਲਈ 25.29 ਕਰੋੜ ਰੁਪਏ ਅਲਾਟ ਕੀਤੇ ਹਨ।

Read More: Punjab News: ਪੰਜਾਬ ‘ਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਲਈ ਨਵਾਂ ਹੁਕਮ ਜਾਰੀ

Scroll to Top