Vigilance

Punjab News: ਵਿਜੀਲੈਂਸ ਦੇ ਰਾਡਾਰ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ, ਜਾਂਚ ਸ਼ੁਰੂ

ਚੰਡੀਗੜ੍ਹ, 21 ਸਤੰਬਰ 2024: ਸਾਬਕਾ ਮੰਤਰੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਵਿਜੀਲੈਂਸ (Vigilance) ਦੇ ਰਾਡਾਰ ‘ਤੇ ਆ ਗਏ ਹਨ। ਦਰਅਸਲ ਗੁਰਮੀਤ ਸਿੰਘ ਸੋਢੀ ਖ਼ਿਲਾਫ ਲੱਖਾਂ ਦੀ ਧੋਖਾਧੜੀ ਦੀ ਸ਼ਿਕਾਇਤ ਹੈ, ਜਿਸ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: Punjab: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ

ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਰਹਿਣ ਵਾਲੇ ਮਲਕੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਾਲ 2022 ‘ਚ ਕੈਪਟਨ ਸਰਕਾਰ ਦੇ ਸਮੇਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਿੱਖਿਆ ਵਿਭਾਗ ‘ਚ ਕੰਮ ਕਰਕੇ ਉਨ੍ਹਾਂ ਦੀ ਬਦਲੀ ਕਰਵਾਉਣ ਦਾ ਭਰੋਸਾ ਦਿੱਤਾ ਸੀ | ਜਿਸ ਦੇ ਬਦਲੇ ਕਥਿਤ ਤੌਰ ‘ਤੇ ਉਨ੍ਹਾਂ ਨੇ ਲਗਭਗ 17 ਲੱਖ ਰੁਪਏ ਦਿੱਤੇ। ਪੈਸੇ ਲੈ ਕੇ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਤਬਾਦਲਾ ਹੋਇਆ ਅਤੇ ਨਾ ਹੀ ਸਬੰਧਤ ਲੋਕਾਂ ਨੂੰ ਪੈਸੇ ਦਿੱਤੇ ਗਏ। ਹੁਣ 2 ਸਾਲ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ (Vigilance) ਦਾ ਸਹਾਰਾ ਲੈ ਕੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।

Scroll to Top