ਚੰਡੀਗੜ੍ਹ, 11 ਜੂਨ, 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਲੁਧਿਆਣਾ ਤੇ ਜਲੰਧਰ ਲੋਕ ਸਭਾ ਹਲਕਿਆਂ ਦੀ ਬੈਠਕ ਕੀਤੀ | ਜਿਸ ਵਿਚ ਸਾਰੇ ਹੀ ਵਿਧਾਇਕ, ਚੇਅਰਮੈਨ, ਅਹੁਦੇਦਾਰ ਤੇ ਵਲੰਟੀਅਰ ਸ਼ਾਮਲ ਹੋਏ | ਇਸ ਦੌਰਾਨ ਬੈਠਕ ‘ਚ ਸਾਰਿਆਂ ਨਾਲ ਹਲਕਿਆਂ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਈ | ਮੁੱਖ ਮੰਤਰੀ ਨੇ ਸਾਰਿਆਂ ਲੋਕਾਂ ਦੇ ਕੰਮ ਕਰਨ ਅਤੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਕੀਤੀ | ਜਿਕਰਯੋਗ ਹੈ ਕਿ 10 ਜੁਲਾਈ ਨੂੰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ |