ਚੰਡੀਗੜ੍ਹ, 14 ਜੂਨ, 2024: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ।
ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਸਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।
ਜਿਕਰਯੋਗ ਹੈ ਕਿ ਇਸ ਵਾਰ ਕੁੱਲ ਚਾਰ ਵਿਧਾਇਕਾਂ ਨੇ ਲੋਕ ਸਭਾ ਚੋਣ ਲੜੀ ਸੀ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।