Site icon TheUnmute.com

Punjab News: ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau news

ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਅੰਮ੍ਰਿਤਸਰ (Amritsar) ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮਾਂ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.), ਅੰਮ੍ਰਿਤਸਰ ‘ਚ ਨਿਰਧਾਰਿਤ ਕੀਮਤ ਤੋਂ ਬਹੁਤ ਘੱਟ ਰੇਟ ’ਤੇ ਪਲਾਟ ਅਲਾਟ ਕੀਤੇ ਸਨ ਅਤੇ ਜਾਅਲਸਾਜ਼ੀ ਨਾਲ ਸਰਕਾਰੀ ਟੈਂਡਰ ਵੀ ਹਾਸਲ ਕੀਤੇ ਸਨ।

ਵਿਜੀਲੈਂਸ ਬਿਊਰੋ (Vigilance Bureau) ਮੁਤਾਬਕ ਉਕਤ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਕਿ ਉਕਤ ਠੇਕੇਦਾਰ ਨੇ ਉਸ ਸਮੇਂ ਦੇ ਲੋਕ ਨਿਰਮਾਣ ਵਿਭਾਗ ਦੇ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਕਾਫੀ ਘੱਟ ਕੀਮਤ ‘ਤੇ ਆਪਣੇ ਨਾਂ ਕਰਵਾ ਲਿਆ ਸੀ | ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ।

ਜਾਂਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਧੋਖੇ ਨਾਲ ਉਕਤ ਟਰੱਸਟ ‘ਚ ਆਪਣੀ ਫਰਮ ਰਜਿਸਟਰਡ ਕਰਵਾਈ ਅਤੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਕੇ ਸਰਕਾਰੀ ਟੈਂਡਰ ਹਾਸਲ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਨੇ ਧੋਖੇ ਨਾਲ ਆਪਣੇ ਨਾਂ ’ਤੇ ਵੇਰਕਾ ਮਿਲਕ ਬੂਥ ਵੀ ਮਨਜ਼ੂਰ ਕਰਵਾ ਲਿਆ।

ਤਫ਼ਤੀਸ਼ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਵਿਖੇ ਮਿਤੀ 06 ਜੁਲਾਈ 2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 409, 201, 120-ਬੀ, 13(2) ਅਤੇ 7 ਤਹਿਤ ਮਾਮਲਾ ਦਰਜ ਕੀਤਾ ਸੀ। ਹੇਠਲੀ ਅਦਾਲਤ ਵੱਲੋਂ ਇਸ ਮੁਲਜ਼ਮ ਨੂੰ ਭਗੌੜਾ ਕਰਾਰ ਦਿੱਤਾ ਸੀ।

Read more: Moga News: ਪਰਿਵਾਰ ਨੇ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਆਪਣਾ ਪੁੱਤ, ਜਾਰਜੀਆ ‘ਚ ਹੋਈ ਮੌ.ਤ

Exit mobile version