ਚੰਡੀਗੜ੍ਹ, 14 ਜੂਨ 2024: ਡੇਰਾ ਸਿਰਸਾ ਮੁਖੀ ਰਾਮ ਰਹੀਮ (Dera chief Ram Rahim) ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਇਸ ਸਬੰਧੀ ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ ‘ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ। ਜਿਸ ਵਿਚ ਉਨ੍ਹਾਂ ਨੇ ਹਿੱਸਾ ਲੈਣ ਦੀ ਗੱਲ ਆਖੀ ਹੈ।
ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਚੀਫ਼ ਜਸਟਿਸ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਅਦਾਲਤ ਨੇ ਇਸ ਸਬੰਧੀ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਸੁਣਵਾਈ ਦੀ ਤਾਰੀਖ਼ 2 ਜੁਲਾਈ ਤੈਅ ਕੀਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ (Dera chief Ram Rahim) ਨੇ 14 ਦਿਨ ਦੀ ਫਰਲੋ ਦੀ ਮੰਗ ਕੀਤੀ ਸੀ।