Dr. Baljit Kaur news

Punjab News: ਡਾ. ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 16 ਦਸੰਬਰ 2024: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਬੀਤੇ ਦਿਨ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਤਰਨ ਤਾਰਨ ਵਿਖੇ ਕਰਵਾਏ ਸਲਾਨਾ ਸਮਾਗਮ ‘ਚ ਸ਼ਿਰਕਤ ਕੀਤੀ ਹੈ | ਇਸ ਦੌਰਾਨ ਵੱਖ-ਵੱਖ ਖੇਤਰਾਂ ‘ਚ ਵਧੀਆ ਕੰਮ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ |

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਅਤੇ ਸਮਾਜ ‘ਚ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਸਿੱਖਿਆ, ਰੁਜ਼ਗਾਰ ਅਤੇ ਸਿਹਤ ਸਹੂਲਤਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦਿਵਿਆਂਗ ਵਿਅਕਤੀਆਂ ਲਈ ਭਲਾਈ ਸਕੀਮਾਂ ਜਿਵੇਂ ਕਿ ਪੈਨਸ਼ਨ ਸਕੀਮ, ਮੁਫ਼ਤ ਯਾਤਰਾ ਦੀ ਸਹੂਲਤ, ਸਵੈ-ਰੁਜ਼ਗਾਰ ਸਕੀਮਾਂ ਆਦਿ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਗਹੀਣਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਹੇਠਲੇ ਪੱਧਰ ‘ਤੇ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅੱਗੇ ਹੋਰ ਵੀ ਕਈ ਮਸਲੇ ਰੱਖੇ | ਮੰਤਰੀ ਡਾ: ਬਲਜੀਤ ਕੌਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ ।

Read More: Bill Liayo Inam Pao: ਪੰਜਾਬ ਸਰਕਾਰ ਵੱਲੋਂ ਗਲਤ ਬਿੱਲਾਂ ਵਿਰੁੱਧ 8 ਕਰੋੜ ਰੁਪਏ ਤੋਂ ਵੱਧ ਜ਼ੁਰਮਾਨਾ

Scroll to Top