Site icon TheUnmute.com

Punjab News: ਮੁੜ ਹੋਣਗੀਆਂ ਪੰਜਾਬ ‘ਚ ਚੋਣਾਂ, ਪੰਜਾਬ ਸਰਕਾਰ ਨੇ ਕਰਤਾ ਐਲਾਨ

Dr. Senu Duggal

18 ਜਨਵਰੀ 2025: ਪੰਜਾਬ (punjab sarkar) ਸਰਕਾਰ ਨੇ ਸੁਪਰੀਮ ਕੋਰਟ (supreme court) ਦੇ ਹੁਕਮਾਂ ਦੇ ਬਾਵਜੂਦ 3 ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਹਾਈਕੋਰਟ ਨੇ ਇਸ ਲਈ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ (highcourt) ਨੂੰ ਭਰੋਸਾ ਦਿੱਤਾ ਕਿ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ।

ਪਟੀਸ਼ਨਰ ਦੀ ਤਰਫੋਂ ਐਡਵੋਕੇਟ ਭੀਸ਼ਮ ਕਿੰਗਰ ਨੇ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ (highcourt)  ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਮੰਗਲਵਾਰ ਨੂੰ ਸੁਣਵਾਈ ਦੌਰਾਨ ਰਾਜ ਚੋਣ ਕਮਿਸ਼ਨ (election commission) ਨੇ ਵੀ ਇਸ ਸਬੰਧੀ ਜਵਾਬ ਦੇਣ ਲਈ ਸਮਾਂ ਮੰਗਿਆ ਸੀ।

read more: ਜਲੰਧਰ ‘ਚ ਨਗਰ ਨਿਗਮ ਚੋਣਾਂ ‘ਚ ਆਪ ਦੀ ਲਹਿਰ

Exit mobile version